04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

'ਆਪ' ਸਰਕਾਰ ਨੇ ਹੀ ਕਿਸਾਨਾਂ ਨੂੰ ਟੇਲਾਂ ਤੱਕ ਪਾਣੀ ਪਹੁੰਚਾਇਆ-ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 03-04-2026

ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਆਮ ਲੋਕਾਂ ਦੇ ਉਹ ਮੁਢਲੇ ਕੰਮ ਅਜੋਕੇ ਸਮੇਂ 'ਚ ਅਧੂਰੇ ਪਏ ਹਨ, ਜਿਨ੍ਹਾਂ ਨੂੰ 50 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ, ਪਰ ਸੂਬੇ ਅੰਦਰ ਬਣੀਆਂ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਕੋਈ ਧਿਆਨ ਨਹੀਂ ਦਿੱਤਾ | ਜਿਸ ਕਾਰਨ ਪੰਜਾਬ ਦੇ ਲੋਕਾਂ ਦੀਆਂ ਮੁਢਲੀਆਂ ਮੰਗਾਂ ਉਸੇ ਤਰ੍ਹਾਂ ਬਰਕਰਾਰ ਹਨ | ਇਸ ਸ਼ਬਦ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਾਜ਼ਿਲਕਾ ਅੰਦਰ 284 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਕਰਨ ਤੋਂ ਬਾਅਦ ਬਹੁਤ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸਾਫ਼-ਸੁਥਰੇ ਪਾਣੀ, ਬਿਜਲੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਤੋਂ ਲੋਕ ਅੱਜ ਵੀ ਵਾਂਝੇ ਹਨ | ਉਨ੍ਹਾਂ ਕਿਹਾ ਕਿ ਜਦ ਹਰ ਨਾਗਰਿਕ ਸਿਹਤਯਾਬ ਹੋਵੇਗਾ ਤਾਂ ਹੀ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਤਰੱਕੀ ਵੱਲ ਲੈ ਕੇ ਜਾਵੇਗਾ | ਉਨ੍ਹਾਂ ਨੇ ਫ਼ਾਜ਼ਿਲਕਾ ਅੰਦਰ ਲੋਕਾਂ ਦੀ ਮੰਗ 'ਤੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਮਾਲਵਾ ਖੇਤਰ ਦੇ ਇਸ ਸਰਹੱਦੀ ਜ਼ਿਲਿ੍ਹਆਂ ਨੂੰ ਬਹੁਤ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਹਤ ਸਹੂਲਤਾਂ ਦੀ ਮਾੜੀ ਹਾਲਤ ਸੰਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਤਾਂ ਉਨ੍ਹਾਂ ਨੇ ਇਸ ਦਿਨ ਮੈਡੀਕਲ ਕਾਲਜ ਬਣਾਉਣ ਦਾ ਮੰਨ ਪੱਕਾ ਕਰ ਲਿਆ ਸੀ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ 4 ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਸਕੂਲਾਂ ਦਾ ਨਵੀਨੀਕਰਨ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਸੀ | ਜਿਸ 'ਤੇ ਪੰਜਾਬ ਦੇ ਵਿਦਿਆਰਥੀ ਸਰਕਾਰੀ ਸਕੂਲਾਂ 'ਚੋਂ ਪੜ੍ਹ ਕੇ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਬੰਦਾ ਸਭ ਤੋਂ ਅਮੀਰ ਗਿਣਿਆ ਜਾਵੇਗਾ ਜਿਸ ਦੇ ਬੱਚੇ ਚੰਗੀ ਵਿੱਦਿਆ ਹਾਸਿਲ ਕਰਕੇ ਉੱਚ ਅਹੁਦਿਆਂ 'ਤੇ ਕਾਇਮ ਹੋਣਗੇ | ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਕੂਲਾਂ ਦੀ ਹਾਲਤ ਸੁਧਾਰੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਹਿਲੇ ਹੁਕਮਰਾਨਾਂ ਨੇ ਕਿਸਾਨੀ ਨੂੰ ਸਿਰਫ ਆਪਣਾ ਵੋਟ ਬੈਂਕ ਹੀ ਬਣਾਈ ਰੱਖਿਆ, ਪਰ ਉਨ੍ਹਾਂ ਦੇ ਵਿਕਾਸ ਲਈ ਕੁੱਝ ਨਾ ਸੋਚਿਆ | ਉਨ੍ਹਾਂ ਕਿਹਾ ਕਿ ਸੂਬੇ ਅੰਦਰ 4 ਸਾਲ ਪਹਿਲਾਂ ਕਿਸਾਨਾਂ ਨੂੰ ਨਹਿਰੀ ਪਾਣੀ 21, 22 ਪ੍ਰਤੀਸ਼ਤ ਹੀ ਮਿਲਦਾ ਸੀ, ਜਦ ਕਿ ਹੁਣ ਉਹ 78 ਪ੍ਰਤੀਸ਼ਤ ਕਿਸਾਨਾਂ ਨੂੰ ਮਿਲ ਰਿਹਾ ਹੈ | ਕਿਸਾਨ ਮੋਟਰਾਂ ਦੇ ਪਾਣੀ ਲਈ ਬਿਜਲੀ ਦੀ ਬਜਾਏ ਨਹਿਰੀ ਪਾਣੀ 'ਤੇ ਨਿਰਭਰ ਹੋ ਗਿਆ | ਜਿਸ ਨਾਲ ਪੰਜਾਬ ਅੰਦਰ ਪਾਣੀ ਦਾ ਪੱਧਰ ਉੱਚਾ ਹੋਣਾ ਸ਼ੁਰੂ ਹੋਇਆ ਹੈ | ਇਸ ਮੌਕੇ ਪਿਛਲੇ ਦਿਨਾਂ ਅੰਦਰ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਸੰਬੰਧੀ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ | ਉਨ੍ਹਾਂ ਕਿਹਾ ਕਿ 4 ਸਾਲਾਂ ਅੰਦਰ ਬਿਨਾਂ ਮਤਭੇਦ 65264 ਸਰਕਾਰੀ ਨੌਕਰੀਆਂ ਪਾਰਦਰਸ਼ੀ ਤਰੀਕੇ ਨਾਲ ਨੌਜਵਾਨਾਂ ਨੂੰ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਇਸ ਤੋਂ ਇਲਾਵਾ ਬਿਜਲੀ ਮੁਆਫ਼ੀ, 10 ਲੱਖ ਦਾ ਸਿਹਤ ਬੀਮਾ ਯੋਜਨਾ, ਔਰਤਾਂ ਨੂੰ ਇਕ ਹਜ਼ਾਰ ਅਤੇ 1500 ਰੁਪਏ ਪ੍ਰਤੀ ਮਹੀਨਾ ਜਲਦੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੂਸਰੀਆਂ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਬਾਰੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ, ਸਵਾਏ ਮੈਨੂੰ ਗਾਲ੍ਹਾਂ ਕੱਢਣ ਦੇ | ਉਨ੍ਹਾਂ ਫ਼ਾਜ਼ਿਲਕਾ ਨਗਰ ਕੌਂਸਲ ਵਲੋਂ ਸ਼ਹਿਰ 'ਚ ਕਰੋੜਾਂ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਜ਼ਿਕਰ ਵੀ ਕੀਤਾ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਫ਼ਾਜ਼ਿਲਕਾ ਹਲਕੇ ਦੇ ਵਿਕਾਸ ਲਈ ਮੈਡੀਕਲ ਕਾਲਜ ਖੋਲ੍ਹਣ, ਬਾਰਡਰ ਦੀਆਂ ਕੱਚੀਆਂ ਜ਼ਮੀਨਾਂ ਪੱਕੀਆਂ ਕਰਨ, ਸਰਹੱਦ ਨੇੜੇ ਇਕ ਬੰਨ੍ਹ ਅੰਦਰ ਪਏ ਪਾੜ ਨੂੰ ਜਲਦੀ ਪੂਰਾ ਕਰਨ, ਸਰਕਾਰੀ ਕਾਲਜ ਅੰਦਰ ਹੋਸਟਲ ਬਣਾਉਣ ਆਦਿ ਮੰਗਾਂ ਮੰਨਣ ਦੀ ਅਪੀਲ ਕੀਤੀ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਐਡਵੋਕੇਟ ਜਗਦੀਪ ਕੰਬੋਜ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਅਬੋਹਰ ਤੋਂ ਹਲਕਾ ਇੰਚਾਰਜ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਖ਼ੁਸ਼ਬੂ ਸਾਵਨਸੁੱਖਾ, ਖਜ਼ਾਨ ਸਿੰਘ ਸਵਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੇ ਜਸਨੂਰ ਸਿੰਘ ਨੇ ਸੀ.ਡੀ.ਐਸ. ਦੀ ਪ੍ਰੀਖਿਆ 'ਚ ਭਾਰਤ ਵਿਚੋਂ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਚੰਡੀਗੜ੍ਹ 'ਚ ਭਾਜਪਾ ਦਫ਼ਤਰ 'ਤੇ ਹੋਏ ਗ੍ਰੇਨੇਡ ਹਮਲੇ 'ਤੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਗੈਰ ਜ਼ਿੰਮੇਵਾਰਾਨਾ-ਅਸ਼ਵਨੀ ਸ...
Ad Position 24