04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਨੀਟ੍ਰੈਪ ਜ਼ਰੀਏ ਲੋਕਾਂ ਨੂੰ ਫਸਾਉਣ ਵਾਲੇ ਗਰੋਹ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 03-04-2026

ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਹਨੀਟ੍ਰੈਪ ਦੇ ਜ਼ਰੀਏ ਲੋਕਾਂ ਨੂੰ ਠੱਗਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਔਰਤਾਂ ਸਣੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮਹਿਜ਼ ਚਾਰ ਘੰਟਿਆਂ ਵਿਚ ਮਾਮਲੇ ਨੂੰ ਸੁਲਝਾਉਂਦਿਆਂ ਅਗਵਾ ਕੀਤੇ ਵਿਅਕਤੀ ਨੂੰ ਛੁਡਵਾਇਆ ਗਿਆ | ਇਸ ਸਬੰਧੀ ਫ਼ਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਨੂੰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਢਾਣੀ ਸੀਤੋ ਗੰੁਨੋ੍ਹ ਦਾ ਇਕ ਵਿਅਕਤੀ ਘਰ ਨਹੀਂ ਪਰਤਿਆ | ਜਿਸ ਤੋਂ ਬਾਅਦ ਉਕਤ ਵਿਅਕਤੀ ਦੇ ਪਰਿਵਾਰ ਨੂੰ ਇਕ ਫਿਰੌਤੀ ਦੀ ਕਾਲ ਆਉਂਦੀ ਹੈ | ਜਿਸ ਵਿਚ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਅਸੀਂ ਅਗਵਾ ਕਰ ਲਿਆ ਹੈ ਤੇ ਉਸਨੂੰ ਛੁਡਵਾਉਣ ਲਈ 2 ਤੋਂ ਢਾਈ ਲੱਖ ਰੁਪਏ ਦੀ ਮੰਗ ਕੀਤੀ ਗਈ | ਫਿਰ ਇਕ ਔਰਤ ਨੇ ਫੋਨ ਕਰਕੇ ਖਾਤਾ ਨੰਬਰ ਭੇਜਿਆ | ਉਕਤ ਔਰਤ ਨੇ ਆਪਣੀਆਂ ਹੋਰਨਾਂ ਸਾਥਣਾਂ ਦਾ ਜ਼ਿਕਰ ਕਰਦਿਆਂ ਅਗਵਾ ਕੀਤੇ ਵਿਅਕਤੀ ਦੀ ਅਸ਼ਲੀਲ ਵੀਡੀਓ ਬਣਾਉਣ ਅਤੇ ਜਬਰ ਜਨਾਹ ਦੇ ਮਾਮਲੇ 'ਚ ਫਸਾਉਣ ਦੀ ਧਮਕੀ ਦਿੱਤੀ | ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਦਰਜ ਕੀਤਾ ਅਤੇ ਕਾਰਵਾਈ ਕਰਦਿਆਂ ਚਾਰ ਘੰਟਿਆਂ ਵਿਚ ਹੀ ਦੋਸ਼ੀਆਂ ਨੂੰ ਟਰੇਸ ਕਰ ਮਲੋਟ ਸੀਤੋ ਰੋਡ ਤੋਂ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਅਗਵਾ ਕੀਤੇ ਵਿਅਕਤੀ ਨੂੰ ਛੁਡਵਾਇਆ ਗਿਆ | ਫੜੇ ਗਏ ਦੋਸ਼ੀਆਂ ਦੀ ਪਹਿਚਾਣ ਮਨਦੀਪ ਸਿੰਘ ਉਰਫ਼ ਮੰਨੂ ਪੁੱਤਰ ਜਸਵੰਤ ਸਿੰਘ ਵਾਸੀ ਵਾਰਡ ਨੰਬਰ 21 ਪਟੇਲ ਨਗਰ ਮਲੋਟ, ਵੀਰਪਾਲ ਕੌਰ ਪਤਨੀ ਸਵ.ਜੰਗੀਰ ਸਿੰਘ ਵਾਸੀ ਹਾਲ ਆਬਾਦ ਪਟੇਲ ਨਗਰ ਅਬੋਹਰ, ਜਸਵੰਤ ਕੁਮਾਰ ਪੁੱਤਰ ਚਿਮਨ ਲਾਲ ਵਾਸੀ ਗੁਰੂ ਨਾਨਕ ਨਗਰ ਮਲੋਟ, ਜਪਿੰਦਰਜੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਦਿਓਣ ਖੇੜਾ, ਸੰਤੋਸ਼ ਰਾਣੀ ਪਤਨੀ ਅਸ਼ੋਕ ਕੁਮਾਰ ਵਾਸੀ ਪਿੰਡ ਤਪਾ ਖੇੜਾ, ਸੀਮਾ ਰਾਣੀ ਪਤਨੀ ਮਨਦੀਪ ਸਿੰਘ ਵਾਸੀ ਪਟੇਲ ਨਗਰ ਮਲੋਟ ਵਜੋਂ ਹੋਈ | ਇਸ ਮਾਮਲੇ ਦੀ ਮੁੱਖ ਸਰਗਨਾ ਵੀਰਪਾਲ ਕੌਰ ਖ਼ਿਲਾਫ਼ ਥਾਣਾ ਬਹਾਵਵਾਲਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਐਸ.ਪੀ. ਆਸ਼ਵੰਤ ਸਿੰਘ, ਥਾਣਾ ਮੁਖੀ ਰਵਿੰਦਰ ਕੁਮਾਰ ਸਣੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਦੇ ਘਰ 'ਤੇ ਦੋ ਅਣਪਛਾਤਿਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ <br/> ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਚੌਥੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
Ad Position 24