04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ 'ਚ ਦਲਿਤਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਗੜ੍ਹੀ

Ad Position 21
No active advertisement
ਅਜੀਤ ਡੈਸਕ 03-04-2026
ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਦਲਿਤਾਂ ਅਤੇ ਮਜ਼ਲੂਮ ਵਰਗਾਂ ਨਾਲ ਜੁੜੀਆਂ ਅੱਤਿਆਚਾਰ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲਗਾਤਾਰ ਤਿੰਨ ਸੂ-ਮੋਟੋ ਨੋਟਿਸ ਜਾਰੀ ਕੀਤੇ ਗਏ ਹਨ | ਕਮਿਸ਼ਨ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਕਾਠਗੜ੍ਹ 'ਚ ਇੱਕ ਮਹਿਲਾ ਸਰਪੰਚ ਅਤੇ ਉਸਦੇ ਪਤੀ ਬਾਬਾ ਕਾਲੇ ਸ਼ਾਹ ਨੂੰ ਬੰਧਕ ਬਣਾਉਣ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ, ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੇਈਪੁਰੀ 'ਚ ਦੋ ਦਲਿਤ ਪਰਿਵਾਰਾਂ ਨਾਲ ਪਿੰਡ ਦੇ ਸਰਪੰਚ ਵਲੋਂ ਕੁੱਟਮਾਰ ਤੇ ਘਰੇਲੂ ਸਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ | ਚੇਅਰਮੈਨ ਵਲੋਂ ਵਿਦੇਸ਼ ਤੋਂ ਪਰਤਦਿਆਂ ਹੀ ਇਨ੍ਹਾਂ ਮਾਮਲਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਪੁਲਿਸ ਅਧਿਕਾਰੀਆਂ ਤੋਂ ਮੁਕੰਮਲ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਤਾਲਿਬਾਨ ਨਾਲ ਗੱਲਬਾਤ ਦਾ ਰਚ ਰਿਹਾ 'ਡਰਾਮਾ' ਅਗਲੀ ਖ਼ਬਰ ਪ੍ਰਾਪਰਟੀ ਡੀਲਰ ਦੇ ਘਰ 'ਤੇ ਦੋ ਅਣਪਛਾਤਿਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ <br/>
Ad Position 24