28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਥਕ ਇਕੱਤਰਤਾ ਤੈਅ ਕਰੇਗੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਤੇ ਨਿਰਾਦਰੀ ਕਰਨ ਵਾਲਿਆਂ ਖ਼ਿਲਾਫ਼ ਬਣਾਏ ਜਾਣ ਵਾਲੇ ਐਕਟ ਦੀ ਰੂਪ-ਰੇਖਾ-ਭਾਈ ਮਹਿਤਾ, ਭਾਈ ਚਾਵਲਾ

Ad Position 21
No active advertisement
ਅਜੀਤ ਡੈਸਕ 03-04-2026

ਅੰਮਿ੍ਤਸਰ, 2 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਨਿਰਾਦਰੀ ਕਰਨ ਵਾਲਿਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਹਿਤ ਪੰਥ ਦੀ ਸਾਂਝੀ ਰਾਏ ਬਣਾਉਣ ਲਈ 6 ਅਪ੍ਰੈਲ ਨੂੰ ਸਿੱਖ ਪੰਥ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਸਿੱਖ ਸਟੂਡੈਂਟ ਫੈਡਰੇਸ਼ਨ, ਸਿੰਘ ਸਭਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਗੁਰਦੁਆਰਾ ਕਮੇਟੀਆਂ ਦੇ ਮੁਖੀਆਂ ਦੀ ਤੇਜਾ ਸਿੰਘ ਸਮੁੰੰਦਰੀ ਹਾਲ ਵਿਚ ਸੱਦੀ ਗਈ ਇਕੱਤਰਤਾ ਬੇਅਦਬੀਆਂ ਸਬੰਧੀ ਬਣਾਏ ਜਾਣ ਵਾਲੇ ਐਕਟ ਦੀ ਰੂਪ-ਰੇਖਾ ਤੈਅ ਕਰੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ | ਜਾਰੀ ਸਾਂਝੇ ਬਿਆਨ ਵਿਚ ਦੋਵਾਂ ਪੰਥਕ ਆਗੂਆਂ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਉਕਤ ਪੰਥਕ ਇਕੱਤਰਤਾ ਸੰਬੰਧੀ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਤਾਂ ਕਿ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਸਪੱਸ਼ਟ ਰੂਪ ਵਿਚ ਤਰਜਮਾਨੀ ਹੋ ਸਕੇ | ਦੋਨਾਂ ਪੰਥਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਮਸਲਾ ਬਹੁਤ ਗੰਭੀਰ ਹੈ ਤੇ ਇਸ ਸੰਬੰਧ ਵਿਚ ਕਿਸੇ ਕਿਸਮ ਦੀ ਰਾਜਨੀਤੀ ਨੂੰ ਕੋਈ ਥਾਂ ਨਹੀਂ ਦਿੱਤੀ ਜਾ ਸਕਦੀ | ਭਾਈ ਮਹਿਤਾ ਅਤੇ ਭਾਈ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਪੰਥਕ ਜਮਾਤ ਹੈ ਤੇ ਉਸ ਦੀ ਜਿੰਮੇਵਾਰੀ ਹੈ ਕਿ ਉਹ ਅਜਿਹੇ ਮਹੱਤਵਪੂਰਨ ਮਾਮਲੇ 'ਤੇ ਬਣਨ ਵਾਲੇ ਕਿਸੇ ਵੀ ਐਕਟ ਜਾਂ ਕਾਨੂੰਨ ਦੀ ਨਿਗਰਾਨੀ ਕਰੇ |

Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਹੀਂ ਹੋਵੇਗੀ ਪ੍ਰੇਸ਼ਾਨੀ-ਮਹਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਬਿਹਾਰ-ਆਧਾਰਿਤ ਹਥਿਆਰ ਸਪਲਾਇਰ ਸਮੇਤ ਚਾਰ ਤਸਕਰ ਕਾਬੂ, ਹਥਿਆਰ ਬਰਾਮਦ
Ad Position 24