23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਰ. ਡੀ.ਐਕਸ. ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 04-04-2026
ਅਜਨਾਲਾ (ਅੰਮਿ੍ਤਸਰ), 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋ)- ਅਜਨਾਲਾ ਪੁਲਿਸ ਨੇ ਇੱਕ ਨੌਜਵਾਨ ਨੂੰ ਆਰ.ਡੀ.ਐਕਸ. (ਵਿਸਫੋਟਕ ਸਮਗਰੀ) ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਅਜਨਾਲਾ ਅੰਮਿ੍ਤਸਰ ਰੋਡ 'ਤੇ ਇੱਕ ਜਗ੍ਹਾ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸੂਚਨਾ ਦੇ ਆਧਾਰ 'ਤੇ ਇੱਕ ਨੌਜਵਾਨ ਨੂੰ 530 ਗ੍ਰਾਮ ਆਰ.ਡੀ.ਐਕਸ ਸਮੇਤ ਕਾਬੂ ਕੀਤਾ ਗਿਆ | ਫੜਿਆ ਗਿਆ ਨੌਜਵਾਨ ਰਾਜਾਸਾਂਸੀ ਦੇ ਪਿੰਡ ਉਮਰਪੁਰਾ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ | ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਪਾਕਿਸਤਾਨ ਵਿਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ | ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਕਤ ਨੌਜਵਾਨ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਰਾਜੋਆਣਾ ਦੇ ਪੱਤਰ 'ਤੇ ਵਿਚਾਰ ਕਰ ਰਹੇ ਹਾਂ, ਰਹਿਮ ਦੀ ਅਪੀਲ ਵਾਪਸ ਲੈਣ ਸੰਬੰਧੀ ਉਨ੍ਹਾਂ ਦੀਆਂ ਭਾਵਨਾਵਾਂ ਜਾਇਜ਼-ਜ... ਅਗਲੀ ਖ਼ਬਰ ਡਾ. ਬਲਬੀਰ ਸਿੰਘ ਤੇ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਟੇਟ ਟਾਸਕ ਫੋਰਸ ਮੀਟਿੰਗ <br/>
Ad Position 24