22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰਦੁਆਰਾ ਅੰਬ ਸਾਹਿਬ ਮੁਹਾਲੀ ਜ਼ਮੀਨ ਵੇਚ ਘੁਟਾਲੇ 'ਚ ਦੋ ਹੋਰ ਕਰਮਚਾਰੀ ਮੁਅੱਤਲ

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)-ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਕੀਮਤੀ ਜ਼ਮੀਨ ਸਸਤੇ ਭਾਅ 'ਤੇ ਵੇਚਣ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਪੜ੍ਹਤਾਲੀਆ ਕਮੇਟੀ ਦੀ ਸਿਫਾਰਿਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਦੋ ਹੋਰ ਕਰਮਚਾਰੀਆਂ ਨੂੰ ਮੁਅੱਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕੁਝ ਹਫਤੇ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਇਸੇ ਮਾਮਲੇ ਵਿਚ ਮੁਅੱਤਲ ਕੀਤਾ ਗਿਆ ਸੀ ਤੇ ਹੁਣ ਮੁੜ ਇਸ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਹੀ ਸ਼ੋ੍ਰਮਣੀ ਕਮੇਟੀ ਦੇ ਗੁਰਦੁਆਰਾ ਸੈਕਸ਼ਨ 85 ਦੇ ਇੰਚਾਰਜ ਗੁਰਮੇਜ ਸਿੰਘ ਅਤੇ ਪਹਿਲਾਂ ਤੋਂ ਮੁਅੱਤਲ ਚੱਲ ਰਹੇ ਸਕੱਤਰ ਦੇ ਕੰਪਿਊਟਰ ਆਪ੍ਰੇਟਰ ਜਤਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਮੁਅੱਤਲ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਾਲੀ ਸੱਤ ਮੈਂਬਰੀ ਕਮੇਟੀ ਵਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਜਾਰੀ ਹੈ, ਉਥੇ ਪੁਲਿਸ ਵਲੋਂ ਵੀ ਇਸ ਮਾਮਲੇ ਨੂੰ ਲੈ ਕੇ ਵੱਖਰੇ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਸਮਾਨੀ ਬਿਜਲੀ ਪੈਣ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਹਲਵਾਰਾ ਤੋਂ ਦਿੱਲੀ ਦੀ ਏਅਰ ਟਿਕਟਾਂ ਦੀ ਵਧੀ ਮੰਗ ਕਾਰਨ ਕੀਮਤ 'ਚ ਭਾਰੀ ਵਾਧਾ
Ad Position 24