22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਸੇ ਵੀ ਇਕੱਲੀ ਬੀਬੀ ਨੂੰ ਪਾਕਿਸਤਾਨ ਯਾਤਰਾ 'ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਮੁੱਖ ਸਕੱਤਰ <br/>

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਕਿਸੇ ਵੀ ਇਕੱਲੀ ਬੀਬੀ ਨੂੰ ਜਥੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਕੁਝ ਮਹੀਨੇ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ ਨਾਲੋਂ ਵੱਖਰੇ ਹੋ ਕੇ ਇਕ ਬੀਬੀ ਵਲੋਂ ਉਥੇ ਧਰਮ ਬਦਲ ਕੇ ਤੇ ਇਕ ਮੁਸਲਮਾਨ ਵਿਅਕਤੀ ਨਾਲ ਨਿਕਾਹ ਕਰਨ ਕਰਕੇ ਪਾਕਿਸਤਾਨ ਵਿਚ ਹੀ ਰਹਿ ਜਾਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਇਕੱਲੀ ਬੀਬੀ ਦਾ ਪਾਕਿਸਤਾਨ ਜਥੇ ਨਾਲ ਜਾਣ ਲਈ ਪਾਸਪੋਰਟ ਨਹੀਂ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਕੌਮ ਤੇ ਦੇਸ਼ ਦੀ ਬਦਨਾਮੀ ਵੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਕੇਂਦਰ ਤੇ ਸੂਬੇ ਦੀਆਂ ਖੁਫੀਆ ਏਜੰਸੀਆਂ ਵੀ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਸੰਬੰਧੀ ਆਪਣੇ ਪੱਧਰ 'ਤੇ ਪੜਤਾਲ ਕਰਦੀਆਂ ਹਨ, ਪਰ ਫਿਰ ਵੀ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਹੁਣ ਖਾਲਸਾ ਸਾਜਨਾ ਦਿਵਸ ਮੌਕੇ ਵੀ ਸਿੱਖ ਸ਼ਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਵਲੋਂ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਹ ਕੋਸ਼ਿਸ਼ ਹੋਵੇਗੀ ਕਿ ਮੁੜ ਕਦੇ ਅਜਿਹੀ ਘਟਨਾ ਨਾ ਵਾਪਰੇ, ਇਸ ਲਈ ਕਿਸੇ ਇਕੱਲੀ ਬੀਬੀ ਨੂੰ ਜਥੇ ਨਾਲ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸਰਹੱਦ ਨੇੜਿਓਾ ਪਾਕਿ ਡਰੋਨ ਤੇ ਹੈਰੋਇਨ ਬਰਾਮਦ-ਦੋ ਤਸਕਰ ਕਾਬੂ ਅਗਲੀ ਖ਼ਬਰ ਅਸਮਾਨੀ ਬਿਜਲੀ ਪੈਣ ਨਾਲ ਨੌਜਵਾਨ ਦੀ ਮੌਤ <br/>
Ad Position 24