22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ੋ੍ਰਮਣੀ ਕਮੇਟੀ ਨੇ ਵੱਖ-ਵੱਖ ਸਿੱਖ ਸੰਸਥਾਵਾਂ, ਟਕਸਾਲਾਂ ਤੇ ਸਿੱਖ ਵਿਦਵਾਨਾਂ ਨੂੰ 6 ਦੀ 'ਪੰਥਕ ਇਕੱਤਰਤਾ' ਲਈ ਭੇਜੇ ਸੱਦਾ ਪੱਤਰ

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ 6 ਅਪ੍ਰੈਲ ਨੂੰ ਸੱਦੀ ਗਈ 'ਪੰਥਕ ਇਕੱਤਰਤਾ' ਲਈ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਵੱਖ-ਵੱਖ ਸਿੱਖ ਸੰਸਥਾਵਾਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਸਿੱਖ ਜੱਜਾਂ, ਵਕੀਲਾਂ ਤੇ ਬੁੱਧੀਜੀਵੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਸੰਸਥਾਵਾਂ, ਸਿੰਘ ਸਭਾਵਾਂ, ਸਿੱਖ ਵਿਦਿਆਰਥੀ ਫੈਡਰੇਸ਼ਨਾਂ ਅਤੇ ਸਮੂਹ ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ | ਪ੍ਰਾਪਤ ਵੇਰਵਿਆਂ ਅਨੁਸਾਰ 6 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਸੱਦੀ ਗਈ ਇਸ 'ਪੰਥਕ ਇਕੱਤਰਤਾ' ਦੌਰਾਨ ਮੁੱਖ ਰੂਪ ਵਿਚ ਭਾਵੇਂ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਏ ਜਾਣ ਜਾਂ ਪਹਿਲਾਂ ਤੋਂ ਮੌਜੂਦ ਕਾਨੂੰਨ ਵਿਚ ਸੋਧ ਕਰਨ ਦੀ ਪ੍ਰਕਿਰਿਆ ਸੰਬੰਧੀ 13 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਇਸ ਸੰਜੀਦਾ ਧਾਰਮਿਕ ਤੇ ਪੰਥਕ ਮਸਲੇ 'ਤੇ ਵਿਚਾਰ ਚਰਚਾ ਕਰਨ ਅਤੇ ਸਾਂਝੀ ਪੰਥਕ ਰਾਇ ਬਣਾਉਣਾ ਹੈ, ਪਰ ਇਸ ਦੇ ਨਾਲ ਹੀ ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਆਪਣੀ ਸਜ਼ਾ ਤਬਦੀਲੀ ਲਈ ਪਾਈ ਪਟੀਸ਼ਨ ਸ਼ੋ੍ਰਮਣੀ ਕਮੇਟੀ ਨੂੰ 10 ਦਿਨਾਂ ਅੰਦਰ ਵਾਪਸ ਲੈਣ ਦਾ ਆਦੇਸ਼ ਜਾਰੀ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖੇ ਪੱਤਰ ਦੇ ਗੰਭੀਰ ਪੰਥਕ ਮਾਮਲੇ 'ਤੇ ਵੀ ਪੰਥਕ ਜਥੇਬੰਦੀਆਂ ਦੀ ਰਾਏ ਲਈ ਜਾਣ ਦੀ ਸੰਭਾਵਨਾ ਹੈ | ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੇ ਮੁਖੀ ਤੇ 'ਆਪ' ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਵੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿਚ ਸੱਦਾ ਪੱਤਰ ਭੇਜਿਆ ਗਿਆ ਹੈ | ਵਿਦੇਸ਼ਾਂ ਤੋਂ ਵੀ ਸਿੱਖ ਜਥੇਬੰਦੀਆਂ ਦੇ ਆਗੂ ਤੇ ਬੁੱਧੀਜੀਵੀ ਇਕੱਤਰਤਾ 'ਚ 'ਆਨਲਾਈਨ' ਸ਼ਿਰਕਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਜਾਣ ਵਾਲੀ ਪੰਥਕ ਕਾਨਫਰੰਸ ਇਤਿਹਾਸਕ ਹੋਵੇਗੀ-ਲਵਲੀ <br... ਅਗਲੀ ਖ਼ਬਰ ਅੰਤਰਰਾਸ਼ਟਰੀ ਸਰਹੱਦ ਨੇੜਿਓਾ ਪਾਕਿ ਡਰੋਨ ਤੇ ਹੈਰੋਇਨ ਬਰਾਮਦ-ਦੋ ਤਸਕਰ ਕਾਬੂ
Ad Position 24