20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੰਤ ਭੂਰੀ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ (ਪਟਨਾ ਸਾਹਿਬ) ਵਿਖੇ ਲੰਗਰ ਲਈ ਕਣਕ ਭੇਜਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ)-ਵੱਖ-ਵੱਖ ਗੁਰੂ ਘਰਾਂ ਵਿਚ ਸਰਾਵਾਂ ਅਤੇ ਹੋਰ ਇਮਾਰਤੀ ਨਿਰਮਾਣ ਦੀਆਂ ਕਾਰ ਸੇਵਾਵਾਂ ਨਿਭਾਉਣ, ਸ਼ਤਾਬਦੀਆਂ ਅਤੇ ਹੋਰ ਪ੍ਰਮੁੱਖ ਸਿੱਖ ਦਿਹਾੜਿਆਂ ਮੌਕੇ ਗੁਰੂ ਕੇ ਵਿਸ਼ਾਲ ਲੰਗਰਾਂ ਦੇ ਪ੍ਰਬੰਧ ਕਰਨ ਅਤੇ ਵਾਤਾਵਰਨ ਦੀ ਸੰ ਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀਆਂ ਸੇਵਾਵਾਂ ਨਿਭਾਅ ਰਹੀ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲਾ ਦੇ ਜਥੇਦਾਰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਘਰ ਵਿਚ ਲੰਗਰ ਚਲਾਉਣਾ ਗੁਰੂ ਨਾਨਕ ਪਾਤਿਸ਼ਾਹ ਦੀ ਬਖ਼ਸ਼ੀ ਹੋਈ ਮਹਾਨ ਸੇਵਾ ਹੈ, ਜਿਹੜੀ ਸੰਗਤ ਵੀ ਇਸ ਵਿਚ ਯੋਗਦਾਨ ਪਾਉਂਦੀ ਹੈ, ਉਹ ਗੁਰੂ ਸਾਹਿਬ ਦੀਆਂ ਅਪਾਰ ਖੁਸ਼ੀਆਂ ਹਾਸਲ ਕਰਦੀ ਹੈ | ਉਨ੍ਹਾਂ ਕਿਹਾ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ, ਪਟਨਾ ਸਾਹਿਬ ਵਿਖੇ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਸੰਗਤਾਂ ਲਈ ਰਿਹਾਇਸ਼ ਅਤੇ ਗੁਰੂ ਕੇ ਲੰਗਰ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ | ਭਾਰਤ ਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ ਅਤੇ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਵਿਖੇ ਬਣੀਆਂ ਆਧੁਨਿਕ ਤੇ ਆਲੀਸ਼ਾਨ ਸਰਾਵਾਂ ਵਿਚ ਵਿਸ਼ਰਾਮ ਕਰਕੇ ਅਤੇ ਲੰਗਰ ਪ੍ਰਸ਼ਾਦਾ ਛੱਕ ਕੇ ਨਿਹਾਲ ਹੁੰਦੀਆਂ ਹਨ | ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਚਲਾਈ ਪੰਗਤ ਤੇ ਸੰਗਤ ਦੀ ਮਹਾਨ ਮਰਿਆਦਾ ਨੂੰ ਨਿਭਾਉਂਦਿਆਂ ਇਸ ਗੁਰੂ ਘਰ ਵਿਚ ਲੰਗਰ ਦਾ ਪ੍ਰਬੰਧ ਸੰਗਤਾਂ ਵਲੋਂ ਭੇਜੀਆਂ ਜਾਂਦੀਆਂ ਰਸਦਾਂ ਤੇ ਮਾਇਆ ਨਾਲ ਚੱਲ ਰਿਹਾ ਹੈ | ਸਾਲ ਭਰ ਰੁਟੀਨ ਲੰਗਰ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਦੇ ਹੋਰ ਵੀ ਵੱਡੇ-ਵੱਡੇ ਪ੍ਰਬੰਧ ਕੀਤੇ ਜਾਂਦੇ ਹਨ ਤੇ ਇਹ ਸਾਰੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਭਵ ਹਨ | ਦੋਵਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਭਾਵੇਂ ਲੰਗਰ ਵਿਚ ਹੋਰ ਰਸਦਾਂ ਵੀ ਵਰਤੀਆਂ ਜਾਂਦੀਆਂ ਹਨ, ਪਰ ਮੁੱਖ ਲੋੜ ਆਟੇ (ਕਣਕ) ਦੀ ਹੁੰਦੀ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਵਿਖੇ ਗੁਰੂ ਕੇ ਲੰਗਰ ਲਈ ਕਣਕ ਭੇਜ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਦੇ ਪਾਤਰ ਬਣਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਉਦੇ ਸਿੰਘ ਠਾਕਰ ਵਲੋਂ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣ 'ਤੇ ਸਿੱਖ ਜਥੇਬੰਦੀਆਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ 3704 ਅਧਿਆਪਕ ਯੂਨੀਅਨ ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ <br/>
Ad Position 24