20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਾਕਿ 'ਚ ਡੀਜ਼ਲ 55 ਅਤੇ ਪੈਟਰੋਲ 43 ਫ਼ੀਸਦੀ ਹੋਇਆ ਮਹਿੰਗਾ

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਸੁਰਿੰਦਰ ਕੋਛੜ)-ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਕਾਰਨ ਵਿਸ਼ਵ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਤੋਂ ਬਾਅਦ ਪਾਕਿਸਤਾਨ 'ਚ ਡੀਜ਼ਲ 520 ਰੁਪਏ (ਪਾਕਿਸਤਾਨੀ ਰੁਪਏ) ਅਤੇ ਪੈਟਰੋਲ 458 ਰੁਪਏ ਨੂੰ ਪਾਰ ਕਰ ਗਿਆ ਹੈ | ਸਰਕਾਰ ਨੇ ਪੈਟਰੋਲ ਦੀ ਕੀਮਤ 'ਚ 43 ਫ਼ੀਸਦੀ ਅਤੇ ਹਾਈ-ਸਪੀਡ ਡੀਜ਼ਲ (ਐੱਚ. ਐੱਸ. ਡੀ.) ਦੀ ਕੀਮਤ 'ਚ 55 ਫ਼ੀਸਦੀ ਦਾ ਵਾਧਾ ਕੀਤਾ ਹੈ | ਨਵੀਆਂ ਵਧੀਆਂ ਦਰਾਂ ਵੀਰਵਾਰ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ | ਦੱਸਿਆ ਜਾ ਰਿਹਾ ਹੈ ਕਿ ਪਾਕਿ 'ਚ ਪੈਟਰੋਲ ਦੀਆਂ ਕੀਮਤਾਂ 137.23 ਰੁਪਏ ਤੋਂ ਵਧ ਕੇ 458.41 ਰੁਪਏ ਅਤੇ ਡੀਜ਼ਲ ਦੀਆਂ 184.49 ਰੁਪਏ ਵਧ ਕੇ 520.35 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ | ਇਸ ਦੇ ਨਾਲ ਹੀ ਮਿੱਟੀ ਦੇ ਤੇਲ ਦੀਆਂ ਕੀਮਤਾਂ ਵੀ 34.08 ਰੁਪਏ ਤੋਂ ਵਧ ਕੇ 457.80 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ | ਪਾਕਿਸਤਾਨੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਯੁੱਧ ਜਾਰੀ ਰਿਹਾ ਤਾਂ ਪਾਕਿ 'ਚ ਈਧਨ ਦੀਆਂ ਕੀਮਤਾਂ 600 ਰੁਪਏ ਤੋਂ ਵੀ ਵੱਧ ਸਕਦੀਆਂ ਹਨ, ਜਿਸ ਨਾਲ ਦੇਸ਼ 'ਚ ਮਹਿੰਗਾਈ ਦਾ ਇਕ ਨਵਾਂ ਰਿਕਾਰਡ ਕਾਇਮ ਹੋਵੇਗਾ | ਡੀਜ਼ਲ ਦੀਆਂ ਵਧਦੀਆਂ ਕੀਮਤਾਂ ਮਾਲ ਭਾੜੇ ਦੀ ਲਾਗਤ ਵਧਾਏਗੀ, ਜਿਸ ਨਾਲ ਫਲਾਂ, ਸਬਜ਼ੀਆਂ ਅਤੇ ਰੋਜ਼ਾਨਾ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੱਧ ਜਾਣਗੀਆਂ | ਇਹ ਵੀ ਜ਼ਿਕਰਯੋਗ ਹੈ ਕਿ ਗਲੋਬਲ ਰਿਣਦਾਤਾ ਕੌਮਾਂਤਰੀ ਮੁਦਰਾ ਫ਼ੰਡ (ਆਈ. ਐੱਮ. ਐੱਫ.) ਨੇ ਪਾਕਿ ਲਈ ਬੇਲਆਉਟ ਪੈਕੇਜ ਜਾਰੀ ਕਰਨ ਤੋਂ ਪਹਿਲਾਂ ਸ਼ਰਤ ਰੱਖੀ ਹੈ ਕਿ ਪਾਕਿ ਸਰਕਾਰ ਸਾਰੀਆਂ ਬਾਲਣ ਸਬਸਿਡੀਆਂ ਨੂੰ ਖ਼ਤਮ ਕਰੇ ਅਤੇ ਭਾਰੀ ਟੈਕਸ ਲਗਾਏ | ਇਸ ਨਾਲ ਆਉਂਦੇ ਦਿਨਾਂ 'ਚ ਪਾਕਿਸਤਾਨ ਵਿਚ ਬਾਲਣ ਦੀਆਂ ਕੀਮਤਾਂ 'ਚ ਵਾਧਾ ਹੋਣਾ ਸੁਭਾਵਿਕ ਹੈ | ਪਾਕਿ ਸਰਕਾਰ ਵਲੋਂ ਇਸ ਤੋਂ ਪਹਿਲਾਂ ਮਾਰਚ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 55 ਰੁਪਏ ਦਾ ਵਾਧਾ ਕੀਤਾ ਗਿਆ ਸੀ | ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨੂੰ ਇਕ ਮੁਸ਼ਕਲ ਫ਼ੈਸਲਾ ਦੱਸਦਿਆਂ ਕਿਹਾ ਕਿ ਵਿਸ਼ਵ ਬਾਜ਼ਾਰ ਦੀ ਸਥਿਤੀ ਨੂੰ ਵੇਖਦੇ ਹੋਏ ਇਹ ਕਦਮ ਜ਼ਰੂਰੀ ਸੀ | ਸਰਕਾਰ ਦਾ ਮੁੱਖ ਉਦੇਸ਼ ਵਿੱਤੀ ਅਨੁਸ਼ਾਸਨ ਬਣਾਈ ਰੱਖਣਾ ਅਤੇ ਆਰਥਿਕ ਸਥਿਰਤਾ ਨੂੰ ਸੁਰੱਖਿਅਤ ਰੱਖਣਾ ਹੈ | ਪਾਕਿ ਪ੍ਰਧਾਨ ਮੰਤਰੀ ਦੇ ਆਰਥਿਕ ਮਾਮਲਿਆਂ ਦੇ ਸਲਾਹਕਾਰ ਖੁਰਮ ਸ਼ਹਿਜ਼ਾਦ ਨੇ ਕਿਹਾ ਕਿ ਸਰਕਾਰ ਪਿਛਲੇ ਤਿੰਨ ਹਫ਼ਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਵਿਸ਼ਵ-ਵਿਆਪੀ ਸਥਿਤੀ ਨੂੰ ਵੇਖਦੇ ਹੋਏ, ਇਹ ਹੁਣ ਸੰਭਵ ਨਹੀਂ ਰਿਹਾ |
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਅਨਾਜ ਮੰਡੀ 'ਚ ਕਣਕ ਦੀ ਆਮਦ <br/> ਅਗਲੀ ਖ਼ਬਰ ਸੰਜੀਵ ਅਰੋੜਾ ਵਲੋਂ ਵੈਦਬਾਣ ਦੇ ਐਮ.ਡੀ. ਸੁਭਾਸ਼ ਗੋਇਲ 'ਬੈਸਟ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ
Ad Position 24