19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਾਬਕਾ ਡੀ.ਐਸ.ਪੀ. ਰਾਕਾ ਗੇਰਾ ਨੂੰ ਹਾਈ ਕੋਰਟ ਤੋਂ ਮਿਲੀ ਵਿਦੇਸ਼ ਯਾਤਰਾ ਦੀ ਇਜਾਜ਼ਤ

Ad Position 21
No active advertisement
ਅਜੀਤ ਡੈਸਕ 04-04-2026
ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਰਿਸ਼ਵਤ ਮਾਮਲੇ 'ਚ ਦੋਸ਼ੀ ਠਹਿਰਾਈ ਗਈ ਪੰਜਾਬ ਪੁਲਿਸ ਦੀ ਸਾਬਕਾ ਡੀ.ਐਸ.ਪੀ. ਰਾਕਾ ਗੇਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਮਹੀਨੇ ਲਈ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਹਾਲਾਂਕਿ, ਅਦਾਲਤ ਨੇ ਦੋਸ਼ੀ ਦੇ ਸਮੇਂ ਸਿਰ ਭਾਰਤ ਵਾਪਸ ਆਉਣ ਨੂੰ ਯਕੀਨੀ ਬਣਾਉਣ ਲਈ ਕਈ ਸਖ਼ਤ ਸ਼ਰਤਾਂ ਲਗਾਈਆਂ ਹਨ | ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਅਮਨ ਚੌਧਰੀ ਦੀ ਅਗਵਾਈ ਵਾਲੇ ਬੈਂਚ ਨੇ ਰਾਕਾ ਗੇਰਾ ਨੂੰ 10 ਅਪ੍ਰੈਲ ਤੋਂ 10 ਮਈ ਤੱਕ ਸਪੇਨ, ਸਵਿਟਜ਼ਰਲੈਂਡ ਅਤੇ ਚੈਕੀਆ ਦੀ ਯਾਤਰਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਅਦਾਲਤ ਨੇ ਆਪਣੇ ਹੁਕਮ 'ਚ ਸਪੱਸ਼ਟ ਕੀਤਾ ਕਿ ਵਿਦੇਸ਼ ਯਾਤਰਾ ਦਾ ਅਧਿਕਾਰ ਇਕ ਅਹਿਮ ਬੁਨਿਆਦੀ ਮਨੁੱਖੀ ਅਧਿਕਾਰ ਹੈ ਜਿਸ 'ਤੇ ਢੁਕਵੇਂ ਹਾਲਾਤ 'ਤੇ ਪ੍ਰਤੀਬੰਧ ਨਹੀਂ ਲਗਾਇਆ ਜਾ ਸਕਦਾ | ਅਦਾਲਤ ਨੇ ਸਪੱਸ਼ਟ ਕੀਤਾ ਕਿ ਭਾਰਤ ਵਾਪਸ ਪਰਤਣ ਦੇ ਤਿੰਨ ਦਿਨਾਂ ਦੇ ਅੰਦਰ ਉਨ੍ਹਾਂ ਨੂੰ ਸਬੰਧਿਤ ਅਧਿਕਾਰੀਆਂ ਸਾਹਮਣੇ ਪੇਸ਼ ਹੋਣਾ ਪਵੇਗਾ ਅਤੇ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਲੋਂ ਗੰਦਰਬਲ ਮੁਕਾਬਲੇ ਦੀ ਜਾਂਚ ਦੇ ਹੁਕਮ <br/> ਅਗਲੀ ਖ਼ਬਰ ਡੇ-ਸਕਾਲਰ/ਰੈਜੀਡੈਸ਼ਲ ਵਿੰਗਾਂ ਦੇ ਟਰਾਇਲ ਅੱਜ ਤੋਂ
Ad Position 24