19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਲੋਂ ਗੰਦਰਬਲ ਮੁਕਾਬਲੇ ਦੀ ਜਾਂਚ ਦੇ ਹੁਕਮ <br/>

Ad Position 21
No active advertisement
ਅਜੀਤ ਡੈਸਕ 04-04-2026
ਸ੍ਰੀਨਗਰ, 3 ਅਪ੍ਰੈਲ (ਪੀ. ਟੀ. ਆਈ.) ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਨੂੰ ਗੰਦਰਬਲ ਜ਼ਿਲ੍ਹੇ ਵਿਚ ਹੋਏ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ | ਜਿਸ ਵਿੱਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ¢ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਸਮੇਤ ਕਈ ਮੁੱਖ ਧਾਰਾ ਦੇ ਆਗੂਆਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ ਹੋਏ ਮੁਕਾਬਲੇ 'ਤੇ ਸਵਾਲ ਉਠਾਏ ਸਨ¢ ਮਾਰੇ ਗਏ ਨÏਜਵਾਨ ਰਾਸ਼ਿਦ ਅਹਿਮਦ ਮੁਗਲ ਦੇ ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਰਾਸ਼ਿਦ ਦਾ ਅੱਤਵਾਦ ਨਾਲ ਕੋਈ ਸੰਬੰਧ ਨਹੀਂ ਸੀ¢ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਮੇਰਾ ਮੰਨਣਾ ਹੈ ਕਿ ਪਰਿਵਾਰ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਨਹੀਂ ਕੀਤਾ ਜਾਣਾ ਚਾਹੀਦਾ¢ ਘੱਟੋ-ਘੱਟ ਇਸ ਮੁਕਾਬਲੇ ਦੀ ਇੱਕ ਪਾਰਦਰਸ਼ੀ ਅਤੇ ਸਮੇਂ ਸਿਰ ਜਾਂਚ ਹੋਣੀ ਚਾਹੀਦੀ ਹੈ, ਜਿਸ ਦੇ ਤੱਥ ਜਨਤਕ ਕੀਤੇ ਜਾਣੇ ਚਾਹੀਦੇ ਹਨ¢ ਜੰਮੂ-ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਗੰਦਰਬਲ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸੱਤ ਦਿਨਾਂ ਦੇ ਅੰਦਰ ਜਾਂਚ ਪੂਰੀ ਕਰਨ ਲਈ ਕਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਹੈਂਡਲਰਾਂ ਨਾਲ ਸਬੰਧ ਰੱਖਣ ਵਾਲੇ ਅੱਤਵਾਦੀ ਮਾਡਿਊਲ ਦੇ ਚਾਰ ਮੈਂਬਰ ਗਿ੍ਫ਼ਤਾਰ ਅਗਲੀ ਖ਼ਬਰ ਸਾਬਕਾ ਡੀ.ਐਸ.ਪੀ. ਰਾਕਾ ਗੇਰਾ ਨੂੰ ਹਾਈ ਕੋਰਟ ਤੋਂ ਮਿਲੀ ਵਿਦੇਸ਼ ਯਾਤਰਾ ਦੀ ਇਜਾਜ਼ਤ
Ad Position 24