22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁ. ਬੜੂ ਸਾਹਿਬ ਵਿਖੇ ਤਿੰਨ ਰੋਜ਼ਾ 'ਵਿਸਾਖੀ ਸਮਾਗਮ' 12 ਤੋਂ

Ad Position 21
No active advertisement
ਅਜੀਤ ਡੈਸਕ 05-04-2026

ਸੰਗਰੂਰ, ਧਰਮਗੜ੍ਹ, 4 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਗੁ. ਬੜੂ ਸਾਹਿਬ (ਹਿ.ਪ੍ਰ.) ਵਿਖੇ ਤਿੰਨ ਰੋਜ਼ਾ 'ਵਿਸਾਖੀ ਸਮਾਗਮ' 12 ਤੋਂ 14 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸੰਬੰਧੀ ਬੜੂ ਸਾਹਿਬ ਟਰੱਸਟ ਦੇ ਉੱਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਤੇ ਪਹਿਲੇ ਦਿਨ ਹੀ ਇੰਟਰਨਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਲੋਂ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਉੱਤਮ ਬੀਜਾਂ ਅਤੇ ਖੇਤੀ ਦੀ ਵਧੀਆ ਪੈਦਾਵਾਰ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ | ਇਸ ਕਿਸਾਨ ਮੇਲੇ ਦੌਰਾਨ ਖੇਤੀਬਾੜੀ ਨਾਲ ਸੰਬੰਧਿਤ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਜਾਵ ੇਗੀ | ਉਨ੍ਹਾਂ ਦੱਸਿਆ ਕਿ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ ਬੜੂ ਸਾਹਿਬ ਤੋਂ ਮਛੇਰ ਤੱਕ ਸਜਾਏ ਜਾਣਗੇ ਅਤੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ | ਸਮਾਗਮ ਦੇ ਅਖੀਰਲੇ ਦਿਨ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਨਾਲ ਹੀ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ ਤੇ ਸ਼ਾਮ ਨੂੰ ਕੁਸ਼ਤੀ ਦੰਗਲ ਕਰਵਾਇਆ ਜਾਵੇਗਾ | ਇਸ ਸਮਾਗਮ ਦੌਰਾਨ ਜਿੱਥੇ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਵਿਸ਼ੇਸ਼ ਹਾਜ਼ਰੀ ਭਰਨਗੇ, ਓਥੇ ਨਾਲ ਹੀ ਸਮਾਗਮ ਦੇ ਅਖੀਰ 'ਚ ਸਮਾਗਮ 'ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨੂੰ ਪ੍ਰਵਚਨ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਪਿਹੋਵਾ ਵਿਖੇ ਬਰਸੀ ਸਮਾਗਮ 8 ਤੋਂ-ਡਾ. ਪੀ.ਐਸ. ਕੰਗ. ਅਗਲੀ ਖ਼ਬਰ ਰਾਘਵ ਚੱਢਾ ਨੇ 'ਆਪ' ਦੇ ਇਲਜ਼ਾਮਾਂ ਖ਼ਿਲਾਫ਼ ਜਾਰੀ ਕੀਤਾ ਨਵਾਂ ਵੀਡੀਓ <br/>
Ad Position 24