23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਕਾਰਨ ਸਰਕਾਰ ਮੁਆਵਜ਼ਾ ਦੇਵੇ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 05-04-2026

ਖੰਨਾ, 4 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲਿ੍ਹਆਂ ਦੇ ਕਈ ਪਿੰਡਾਂ 'ਚ ਬੇਵਕਤੀ ਮੀਂਹ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ | ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾਂ ਤੋਂ ਹੀ ਮੌਕੇ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਪਿਆ ਹੈ | ਜਿਸ ਨਾਲ ਆਰਥਿਕ ਪੱਖੋਂ ਕਿਸਾਨ ਬਿਲਕੁਲ ਟੁੱਟ ਚੁੱਕਾ ਹੈ | ਪਹਿਲਾਂ ਕਿਸਾਨ ਦੀ ਆਲੂ ਦੀ ਫ਼ਸਲ ਰੁਲ ਗਈ ਹੈ ਜਿਸ ਦਾ ਨਾ ਕੇਂਦਰ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਨੇ ਕੋਈ ਭਾਅ ਦਿੱਤਾ ਹੈ | ਉੱਪਰੋਂ ਕੁਦਰਤ ਦੀ ਕਰੋਪੀ ਨਾਲ ਬੇਵਕਤੀ ਗੜੇ ਮਾਰੀ ਹੋਈ | ਅਸੀਂ ਪੰਜਾਬ ਸਰਕਾਰ ਤੋਂ ਤੁਰੰਤ ਮੰਗ ਕਰਦੇ ਹਾਂ ਕਿ ਜਿਨ੍ਹਾਂ ਜ਼ਿਲਿ੍ਹਆਂ ਦੇ ਪਿੰਡਾਂ ਵਿਚ ਗੜੇਮਾਰੀ ਨਾਲ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦੀ ਸਪੈਸ਼ਲ ਗਿਰਦਾਵਰੀਆਂ ਕਰਾ ਕੇ ਕਿਸਾਨਾਂ ਨੂੰ ਸਮਾਂ ਰਹਿੰਦੇ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਵਿਚ 1297 ਟਨ ਕਣਕ ਦੀ ਆਮਦ ਤੇ 1002 ਟਨ ਕਣਕ ਦੀ ਵਿਕਰੀ <br/> ਅਗਲੀ ਖ਼ਬਰ ਡੀਪੂ ਹੋਲਡਰ ਕੱਲ੍ਹ ਲਾਉਣਗੇ ਸੰਗਰੂਰ ਵਿਖੇ ਧਰਨਾ
Ad Position 24