ਪਟਿਆਲਾ, 5 ਅਪ੍ਰੈਲ (ਮਨਦੀਪ ਸਿੰਘ ਖਰੌੜ)-ਜਬਰ ਜਨਾਹ ਦੇ ਕੇਸ ਦਾ ਸਾਹਮਣਾ ਕਰ ਰਹੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਤੀਜੀ ਵਾਰ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਵਲੋਂ ਪਠਾਣਮਾਜਰਾ ਨੂੰ ਇਕ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਇਸ ਕੇਸ 'ਚ 7 ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਵਿਧਾਇਕ ਨੂੰ ਪਟਿਆਲਾ ਪੁਲਿਸ ਦੀਆਂ ਟੀਮਾਂ ਗਵਾਲੀਅਰ ਤੋਂ ਗਿ੍ਫ਼ਤਾਰ ਕਰ ਕੇ ਲਿਆਈਆਂ ਸੀ | ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵਲੋਂ ਪਹਿਲਾਂ ਉਨ੍ਹਾਂ ਦਾ 4 ਦਿਨਾਂ, ਫੇਰ 7 ਦਿਨਾਂ ਤੇ ਹੁਣ 1 ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ | ਪੁੱਛ ਪੜਤਾਲ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ ਇਸ ਸੰਬੰਧੀ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੁੱਪੀ ਨਹੀਂ ਤੋੜੀ | ਪਰ ਸੂਤਰਾਂ ਦਾ ਕਹਿਣਾ ਹੈ ਕਿ ਵਿਧਾਇਕ ਤੋਂ ਕੁਝ ਪੈੱਨ ਡਰਾਈਵ ਤੇ ਹੋਰ ਸਮਗਰੀ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ ਜਿਸ ਦੀ ਜਾਂਚ ਚੱਲ ਰਹੀ ਹੈ |