28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾਨ ਕੁਲਬੀਰ ਸਿੰਘ ਮੱਤਾ, ਬਰਜਿੰਦਰ ਸਿੰਘ ਵਾਂਦਰ ਜਟਾਣਾ ਤੇ ਸੁੱਚਾ ਸਿੰਘ ਨੇ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 06-04-2026

ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅੱਜ ਤਿੰਨ ਹੋਰ ਅਹੁਦੇਦਾਰਾਂ ਨੇ ਆਪਣੇ ਅਸਤੀਫ਼ੇ ਦਿੱਤੇ ਹਨ | ਜਿਨ੍ਹਾਂ ਵਿਚ ਪਾਰਟੀ ਦੇ ਮੀਤ ਪ੍ਰਧਾਨ ਕੁਲਬੀਰ ਸਿੰਘ ਮੱਤਾ, ਸਰਕਲ ਦਿਹਾਤੀ ਕੋਟਕਪੂਰਾ ਦੇ ਪ੍ਰਧਾਨ ਬਰਜਿੰਦਰ ਸਿੰਘ ਵਾਂਦਰ ਜਟਾਣਾ ਤੇ ਸਰਕਲ ਸ਼ਹਿਰੀ ਕੋਟਕਪੂਰਾ ਦੇ ਪ੍ਰਧਾਨ ਸੁੱਚਾ ਸਿੰਘ ਸ਼ਾਮਿਲ ਹਨ | ਅਸਤੀਫ਼ੇ ਸਬੰਧੀ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਅਕਾਲੀ ਦਲ ਪੁਨਰ ਸੁਰਜੀਤ ਆਪਣੇ ਰਸਤੇ ਤੋਂ ਭਟਕ ਗਿਆ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਕੇ ਪੰਥ ਦੀ ਜਮਾਤ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਕੇਂਦਰੀ ਏਜੰਸੀਆਂ ਦੇ ਆਖੇ ਖਤਮ ਕਰਨ ਦਾ ਹਰ ਹੀਲਾ ਵਰਤਿਆ | ਉਹ ਏਜੰਸੀਆਂ ਨਾਲ ਮਿਲ ਕੇ ਪੰਥ ਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ | ਜਿਸ ਨੂੰ ਪੰਥ ਪ੍ਰਸਤ ਲੋਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਕੇਂਦਰ ਸਰਕਾਰ 'ਚ ਬੈਠੇ ਆਗੂਆਂ ਨਾਲ ਮਿਲ ਕੇ ਰੋਜ਼ ਨਵੀਆਂ ਸਾਜਿਸ਼ਾਂ ਘੜਦੇ ਹਨ | ਜਿਨ੍ਹਾਂ ਦਾ ਹੁਣ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਲੱਗ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਇਹ ਸਾਰਾ ਕੁਝ ਦੇਖ ਰਹੇ ਸਨ | ਇਸ ਲਈ ਹੁਣ ਉਹ ਆਪਣੀ ਜਮੀਰ ਦੀ ਆਵਾਜ਼ ਨੂੰ ਸੁਣ ਕੇ ਅਸੀਂ ਤਿੰਨੇ ਆਪਣੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਾਂ |

Ad Position 22
No active advertisement
ਪਿਛਲੀ ਖ਼ਬਰ ਡੀ.ਐੱਮ. ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਜ਼ਰੂਰ ਹੋਵੇਗੀ-ਬਿੱਟੂ ਅਗਲੀ ਖ਼ਬਰ ਮਨਾਲੀ ਵਿਚ ਸੈਲਾਨੀਆਂ ਦੀ ਜੇਬ 'ਤੇ 'ਗ੍ਰੀਨ ਟੈਕਸ' ਦੀ ਮਾਰ <br/>
Ad Position 24