ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਆਤਮ ਹੱਤਿਆ ਮਾਮਲੇ ਦੀ ਸੀ. ਬੀ. ਆਈ. ਜਾਂਚ ਜਰੂਰ ਹੋਵੇਗੀ | ਭਾਜਪਾ ਰੰਧਾਵਾ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੇ ਲੋਕਾਂ ਨੂੰ ਸਜ਼ਾ ਦਿਵਾ ਕੇ ਹੀ ਸਾਹ ਲਵੇਗੀ | ਅੱਜ ਪੰਜਾਬ ਰਾਜ ਗੁਦਾਮ ਨਿਗਮ ਦੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਰੰਧਾਵਾ ਆਤਮ ਹੱਤਿਆ ਮਾਮਲੇ ਨਾਲ ਸੰਬੰਧਿਤ ਦੋਸ਼ੀਆਂ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਤੇ ਉਡੀਕ ਕੀਤੀ ਜਾ ਰਹੀ ਹੈ ਕਦੋਂ ਪਰਿਵਾਰ ਥੱਕ 'ਤੇ ਬੈਠ ਜਾਵੇ | ਉਨ੍ਹਾਂ ਕਿਹਾ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਆਖਰੀ ਮੁਕਾਮ ਤੱਕ ਪਹੁੰਚਾਉਣ ਲਈ ਭਾਜਪਾ ਰੰਧਾਵਾ ਪਰਿਵਾਰ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਰੰਧਾਵਾ ਆਤਮ ਹੱਤਿਆ ਮਾਮਲੇ ਦੀ ਸੀ. ਬੀ. ਆਈ. ਜਰੂਰ ਹੋਵੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਰੰਧਾਵਾ ਪਰਿਵਾਰ ਨੂੰ ਇਨਸਾਫ਼ ਨਹੀ ਮਿਲਦਾ ਭਾਜਪਾ ਉਨੀ ਦੇਰ ਤੱਕ ਸੰਘਰਸ਼ ਜਾਰੀ ਰੱਖੇਗੀ | ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ 'ਤੇ ਵੀ ਗੰਭੀਰ ਦੋਸ਼ ਲਗਾਏ |
ਡੀ.ਐੱਮ. ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਜ਼ਰੂਰ ਹੋਵੇਗੀ-ਬਿੱਟੂ
ਅਜੀਤ ਡੈਸਕ
06-04-2026