ਅਹਿਮਦਗੜ੍ਹ, 5 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਵਲੋਂ ਸੂਬੇ ਵਿਚ ਆਗਾਮੀ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਨੂੰ ਹਰ ਪੱਧਰ 'ਤੇ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਵਿਚ ਕੀਤੀਆਂ ਨਿਯੁਕਤੀਆਂ ਤਹਿਤ ਹਲਕਾ ਅਮਰਗੜ੍ਹ ਵਿਚ ਲੰਬੇ ਸਮੇਂ ਤੋਂ ਆਪਦੀਆਂ ਸੇਵਾਵਾਂ ਦੇ ਰਹੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ (ਦੁੱਗਰੀ) ਨੂੰ ਸੋਸ਼ਲ ਮੀਡੀਆ ਅਤੇ ਆਈ.ਟੀ. ਵਿੰਗ ਪੰਜਾਬ ਚੇਅਰਮੈਨ ਨਿਯੁਕਤ ਕੀਤਾ ਗਿਆ | ਪਾਰਟੀ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਹਲਕਾ ਅਮਰਗੜ੍ਹ ਦੇ ਸਮੁੱਚੇ ਕਾਂਗਰਸੀਆਂ ਵਲੋਂ ਗੁਰਜੋਤ ਢੀਂਡਸਾ ਨੂੰ ਮੁਬਾਰਕਬਾਦ ਦਿੰਦੇ ਹੋਏ ਇਸ ਫ਼ੈਸਲੇ ਲਈ ਲੀਡਰਸ਼ਿਪ ਦਾ ਧੰਨਵਾਦ ਕੀਤਾ | ਚੇਅਰਮੈਨ ਢੀਂਡਸਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਸਰ ਕਰਨ ਲਈ ਮਿਲੀ ਇਸ ਵੱਡੀ ਜ਼ਿੰਮੇਵਾਰੀ ਲਈ ਵਧਾਈ ਅਤੇ ਮਿਹਨਤ ਨਾਲ ਕੰਮ ਕਰਨ ਦਾ ਥਾਪੜਾ ਦਿੱਤਾ | ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਐਮ.ਪੀ. ਡਾ. ਅਮਰ ਸਿੰਘ, ਐਮ. ਪੀ. ਗੁਰਜੀਤ ਸਿੰਘ ਅÏਜਲਾ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਆਦਿ ਵਲੋਂ ਵੀ ਨੌਜਵਾਨ ਆਗੂ ਗੁਰਜੋਤ ਸਿੰਘ ਢੀਂਡਸਾ ਨੂੰ ਵਧਾਈ ਦਿੱਤੀ |
ਕਾਂਗਰਸ ਨੇ ਗੁਰਜੋਤ ਢੀਂਡਸਾ ਨੂੰ ਪੰਜਾਬ ਦੇ ਸੋਸ਼ਲ ਮੀਡੀਆ ਤੇ ਆਈ. ਟੀ. ਵਿੰਗ ਦਾ ਚੇਅਰਮੈਨ ਕੀਤਾ ਨਿਯੁਕਤ
ਅਜੀਤ ਡੈਸਕ
06-04-2026