ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਇਕ ਗੁਪਤ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ 4 ਕਿੱਲੋ ਤੋਂ ਵਧੇਰੇ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ | ਜਿਨ੍ਹਾਂ ਦੇ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਜ਼ਿਲ੍ਹਾ ਪੁਲਿਸ ਵਲੋਂ ਤੁਰੰਤ ਹਰਕਤ 'ਚ ਆਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਦੀ ਪਹਿਚਾਣ ਆਤਿਸ਼ ਸੁਮਨ ਵਾਸੀ ਪਲਾਹੀ ਗੇਟ ਫ਼ਗਵਾੜਾ ਤੇ ਸਵਿੰਦਰ ਸਿੰਘ ਬੋਪਾਰਾਏ ਕਲਾ ਵਜੋਂ ਹੋਈ ਹੈ | ਇਨ੍ਹਾਂ ਦੇ ਕਬਜੇ 'ਚੋਂ ਪੁਲਿਸ ਨੂੰ 4 ਕਿੱਲੋ 130 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਕਿ ਇਹ ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਦੇ ਯੂਰਪ ਅਧਾਰਤ ਤਸਕਰਾਂ ਨਾਲ ਸਿੱਧੇ ਸੰਬੰਧ ਸਨ | ਇਹ ਨੈੱਟਵਰਕ ਯੂਰਪ ਆਧਾਰਿਤ ਹੈਾਡਲਰਾਂ ਅਤੇ ਜੇਲ੍ਹ 'ਚ ਬੰਦ ਤਸਕਰਾਂ ਦੁਆਰਾ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਸੀ |
ਅੰਮਿ੍ਤਸਰ ਪੁਲਿਸ ਨੇ 4 ਕਿਲੋ ਤੋਂ ਵਧੇਰੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਅਜੀਤ ਡੈਸਕ
06-04-2026