10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼ਰਾਬ ਘੁਟਾਲਾ : ਕੇਜਰੀਵਾਲ ਵਲੋਂ ਜਸਟਿਸ ਸਵਰਨ ਕਾਂਤਾ ਨੂੰ ਮਾਮਲੇ ਤੋਂ ਵੱਖ ਕਰਨ ਲਈ ਪਟੀਸ਼ਨ ਦਾਖ਼ਲ

Ad Position 21
No active advertisement
ਅਜੀਤ ਡੈਸਕ 06-04-2026
ਨਵੀਂ ਦਿੱਲੀ, 5 ਅਪ੍ਰੈਲ (ਏਜੰਸੀ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸ਼ਰਾਬ ਨੀਤੀ ਮਾਮਲੇ 'ਚ 'ਆਪ' ਕਨਵੀਨਰ ਅਤੇ ਹੋਰ ਸਾਰੇ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਖਿਲਾਫ਼ ਸੀ.ਬੀ.ਆਈ. ਦੀ ਅਰਜ਼ੀ 'ਤੇ ਸੁਣਵਾਈ ਤੋਂ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਵੱਖ ਕਰਨ ਦੀ ਮੰਗ ਕੀਤੀ | ਇਸ ਘਟਨਾਕ੍ਰਮ ਨਾਲ ਜੁੜੇ ਸੂਤਰਾਂ ਅਨੁਸਾਰ, ਕੇਜਰੀਵਾਲ ਦਿੱਲੀ ਹਾਈ ਕੋਰਟ ਸਾਹਮਣੇ ਖੁਦ ਪੇਸ਼ ਹੋ ਕੇ ਆਪਣੀਆਂ ਦਲੀਲਾਂ ਰੱਖਣਗੇ, ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ | ਸੂਤਰਾਂ ਨੇ ਦੱਸਿਆ ਕਿ ਬਰੀ ਕੀਤੇ ਗਏ ਹੋਰ ਮੁਲਜ਼ਮ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਦਾਇਰ ਕਰ ਸਕਦੇ ਹਨ | ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਨੇ ਇਸ ਤੋਂ ਪਹਿਲਾਂ ਸੀ.ਬੀ.ਆਈ. ਦੀ ਪਟੀਸ਼ਨ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਤੋਂ ਕਿਸੇ ਹੋਰ ਜੱਜ ਨੂੰ ਤਬਦੀਲ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸੰਬਿੰਧਤ ਜੱਜ ਦੁਆਰਾ ਹੀ ਇਸ ਮਾਮਲੇ 'ਚ ਖੁਦ ਨੂੰ ਵੱਖ ਕਰਨ ਦਾ ਫ਼ੈਸਲਾ ਲੈਣਾ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਤੇ ਉੱਤਰ ਭਾਰਤ ਦੇ ਲੋਕਾਂ 'ਤੇ ਖੜਗੇ ਦੀਆਂ ਟਿੱਪਣੀਆਂ ਨੂੰ ਲੈ ਕੇ ਭਾਜਪਾ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ <... ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਦਾ ਠੋਸ ਪ੍ਰਬੰਧ ਹੋਵੇਗਾ-ਸਰਪੰਚ ਬਲਦੇਵ ਸਿੰਘ <br/>
Ad Position 24