25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਲੇਰਕੋਟਲਾ ਨਿਊ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Ad Position 21
No active advertisement
ਅਜੀਤ ਡੈਸਕ 07-04-2026
ਮਲੇਰਕੋਟਲਾ, 6 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਅੱਜ ਦੁਪਹਿਰ 2 ਵਜੇ ਦੇ ਕਰੀਬ ਮਲੇਰਕੋਟਲਾ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਧਮਕੀ ਭਰੀ ਈਮੇਲ ਦੀ ਸੂਚਨਾ ਮਿਲਣ ਉਪਰੰਤ ਮਲੇਰਕੋਟਲਾ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਾਂਚਅ ਟੀਮਾਂ ਦਾ ਗਠਨ ਕੀਤਾ ਗਿਆ | ਉਪਰੋਕਤ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਮਲੇਰਕੋਟਲਾ ਡਾ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਅਦਾਲਤੀ ਕੰਪਲੈਕਸ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਐਂਟੀ ਸਾਬੋਟੇਜ ਜਾਂਚ ਮੁਹਿੰਮ ਚਲਾਈ ਗਈ | ਪੂਰੇ ਇਲਾਕੇ ਦੀ ਗਹਿਰਾਈ ਨਾਲ ਜਾਂਚ ਕਰ ਕੇ ਅਦਾਲਤ ਕੰਪਲੈਕਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਡਰਨ ਦੀ ਕੋਈ ਗੱਲ ਨਹੀਂ ਹੈ ਤੇ ਮਲੇਰਕੋਟਲਾ ਪੁਲਿਸ ਜਨਤਾ ਦੀ ਸੁਰੱਖਿਆ ਲਈ 24 ਘੰਟੇ ਹਮੇਸ਼ਾ ਚੌਕਸ ਹੈ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਵਲੋਂ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੱਲ੍ਹ ਅਗਲੀ ਖ਼ਬਰ ਚਿੱਟੇ ਦਿਨ ਦੋ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਬੈਂਕ 'ਚੋਂ ਕੀਤੀ 7 ਲੱਖ ਦੀ ਲੁੱਟ <br/>
Ad Position 24