25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਤਬਾਦਲੇ <br/>

Ad Position 21
No active advertisement
ਅਜੀਤ ਡੈਸਕ 07-04-2026

ਚੰਡੀਗੜ੍ਹ, 6 ਅਪ੍ਰੈਲ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪ੍ਰਸ਼ਾਸਕੀ ਆਧਾਰ 'ਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਹੁਕਮਾਂ ਅਨੁਸਾਰ ਵਿਸ਼ੇਸ਼ ਡੀ.ਜੀ.ਪੀ. ਡਾ. ਸ਼ਰਦ ਸੱਤਿਆ ਚੌਹਾਨ ਨੂੰ ਵਿਜੀਲੈਂਸ ਬਿਊਰੋ ਦਾ ਮੁੱਖ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ | ਵਿਸ਼ੇਸ਼ ਡੀ.ਜੀ.ਪੀ. ਰਾਮ ਸਿੰਘ ਨੂੰ ਤਕਨੀਕੀ ਸਹਾਇਤਾ ਸੇਵਾਵਾਂ ਦੇ ਨਾਲ-ਨਾਲ ਵਿਸ਼ੇਸ਼ ਡੀ.ਜੀ.ਪੀ. ਕਮ ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਤਰ੍ਹਾਂ ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਨੂੰ ਕਾਨੂੰਨ-ਵਿਵਸਥਾ ਵਿਭਾਗ 'ਚ 30 ਅਪ੍ਰੈਲ ਤੱਕ ਓ.ਐਸ.ਡੀ. ਲਗਾਇਆ ਗਿਆ ਹੈ ਅਤੇ ਉਹ 1 ਮਈ 2026 ਤੋਂ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਵਜੋਂ ਚਾਰਜ ਸੰਭਾਲਣਗੇ | ਜਦਕਿ ਵਿਸ਼ੇਸ਼ ਡੀ.ਜੀ.ਪੀ. ਅਰੁਣਪਾਲ ਸਿੰਘ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਐਸ.ਏ.ਐਸ. ਨਗਰ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਆਰ.ਕੇ ਜੈਸਵਾਲ ਨੂੰ ਵਧੀਕ ਡੀ.ਜੀ.ਪੀ. ਐਨ.ਆਰ.ਆਈ ਸੈੱਲ ਦੇ ਨਾਲ-ਨਾਲ ਜੇਲ੍ਹ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸੇ ਤਰ੍ਹਾਂ ਗੁਰਮੀਤ ਸਿੰਘ ਚੌਹਾਨ ਦੀਆਂ ਸੇਵਾਵਾਂ ਡੀ.ਜੀ.ਪੀ. ਪੰਜਾਬ ਦੇ ਹਵਾਲੇ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਦੀ ਅਗਲੀ ਤਾਇਨਾਤੀ ਬਾਅਦ 'ਚ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਦੇ ਸਕੂਲ, ਅਦਾਲਤਾਂ ਤੇ ਸਕੱਤਰੇਤ ਨਿਸ਼ਾਨੇ 'ਤੇ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਦੇ ਬੇੜੇ 'ਚ ਸ਼ਾਮਿਲ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ <br/>
Ad Position 24