25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

'ਨਵਾਂ ਪੰਜਾਬ' ਦਾ ਨਾਅਰਾ ਮਜ਼ਬੂਤ, ਹਮਲਿਆਂ ਤੋਂ ਨਹੀਂ ਡਰਦੀ ਭਾਜਪਾ-ਜਾਖੜ

Ad Position 21
No active advertisement
ਅਜੀਤ ਡੈਸਕ 07-04-2026

ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ 'ਚ ਆਪਣੇ ਭਵਿੱਖ ਦੀ ਆਸ ਦੀ ਕਿਰਨ ਵੇਖ ਰਹੇ ਹਨ ਤੇ ਪਾਰਟੀ ਸੂਬੇ 'ਚ ਇੱਕ ਮਜ਼ਬੂਤ ਬਦਲ ਵਜੋਂ ਉੱਭਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਵੱਧਦੀ ਲੋਕਪਿ੍ਅਤਾ ਤੋਂ ਘਬਰਾਈਆਂ ਤਾਕਤਾਂ ਵਲੋਂ ਪਾਰਟੀ ਦਫ਼ਤਰ 'ਤੇ ਕੀਤੇ ਹਮਲੇ ਵਰਗੀਆਂ ਕਾਇਰਾਨਾ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਨਾਲ 'ਨਵਾਂ ਪੰਜਾਬ' ਬਣਾਉਣ ਦੇ ਸੰਕਲਪ 'ਤੇ ਕੋਈ ਅਸਰ ਨਹੀਂ ਪਵੇਗਾ | ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ 'ਚ ਕਰਵਾਏ ਗਏ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਭਾਜਪਾ ਆਪਣੇ ਮੂਲ ਸਿਧਾਂਤ ਅਨੁਸਾਰ ਸਮਾਜ ਦੇ ਆਖਰੀ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰੇਰਣਾ ਨਾਲ 'ਨਵਾਂ ਪੰਜਾਬ' ਦੇ ਵਿਜ਼ਨ 'ਤੇ ਕੰਮ ਕਰ ਰਹੀ ਹੈ | ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸਵਨੀ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਮੀਡੀਆ ਮੁਖੀ ਵਿਨੀਤ ਜੌਸ਼ੀ ਸਮੇਤ ਹੋਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਦੇ ਡੀਪੂ ਹੋਲਡਰਾਂ ਨੇ ਮੁੱਖ ਮੰਤਰੀ ਨਿਵਾਸ ਅੱਗੇ ਕੀਤੇ ਰੋਸ ਵਿਖਾਵਾ ਅਗਲੀ ਖ਼ਬਰ ਚੰਡੀਗੜ੍ਹ ਅਦਾਲਤ 'ਚ ਸੁਖਬੀਰ ਵਲੋਂ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ
Ad Position 24