25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅੱਜ ਅਤੇ ਕੱਲ੍ਹ ਦਾ ਦਿਨ ਪੰਜਾਬ ਲਈ ਭਾਰੀ

Ad Position 21
No active advertisement
ਅਜੀਤ ਡੈਸਕ 07-04-2026
ਚੰਡੀਗੜ੍ਹ, 6 ਅਪ੍ਰੈਲ (ਸੁਖਵਿੰਦਰ ਸਿੰਘ ਸ਼ਾਨ)-ਇਕ ਪੱਛਮੀ ਗੜਬੜੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ, ਜਿਸ ਦੇ ਚੱਲਦਿਆਂ 7 ਅਤੇ 8 ਅਪ੍ਰੈਲ ਨੂੰ ਮੌਸਮ ਖਰਾਬ ਹੋਣ ਸੰਬੰਧੀ ਔਰੇਂਜ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਥਾਵਾਂ 'ਤੇ ਬੱਦਲਾਂ ਦੀ ਗਰਜ, ਚਮਕ, ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਗਤੀਵਿਧੀ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਰਾਤ ਤੋਂ ਹੀ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹਲਕਾ ਮੀਂਹ ਪਵੇਗਾ | ਜਦੋਂ ਕਿ 7 ਅਪੈ੍ਰਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਫਿਰੋਜਪੁਰ, ਫਰੀਦਕੋਟ, ਮੋਗਾ, ਫਾਜਿਲਕਾ, ਬਠਿੰਡਾ, ਮਾਨਸਾ, ਮੁਕਤਸਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਵਿਚ 50 ਤੋਂ 60 ਕਿਲੋਮੀਟਰ ਪਰ ਘੰਟੇ ਦੀ ਦਰ ਨਾਲ ਤੇਜ਼ ਹਵਾਵਾਂ ਚੱਲਣ, ਦਰਮਿਆਨਾ ਗਤੀ ਦਾ ਮੀਂਹ ਪੈਣ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ | ਇਸੇ ਤਰ੍ਹਾਂ 8 ਅਪ੍ਰੈਲ ਨੂੰ ਪਠਾਨਕੋਟ, ਹਿੁਸ਼ਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਮੋਹਾਲੀ ਜ਼ਿਲਿ੍ਹਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ 50 ਤੋਂ 60 ਕਿਲੋਮੀਟਰ ਪਰ ਘੰਟੇ ਦੀ ਦਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ | ਸੂਚਨਾ ਅਨੁਸਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ | ਲੰਘੇ 24 ਘੰਟਿਆਂ ਦੌਰਾਨ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਸੈਲਸੀਅਸ ਬਠਿੰਡਾ ਅਤੇ ਘੱਟੋ ਘੱਟ ਤਾਪਮਾਨ 13.6 ਡਿਗਰੀ ਸੈਲਸੀਅਸ ਹੁਸ਼ਿਆਰਪੁਰ ਵਿਚ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹੱਜ ਕਮੇਟੀ ਪੰਜਾਬ ਦੇ ਚੇਅਰਮੈਨ ਬਣੇ ਮੁਹੰਮਦ ਹਾਸ਼ਿਮ ਸੂਫ਼ੀ ਅਗਲੀ ਖ਼ਬਰ ਪੰਜਾਬ ਭਰ ਦੇ ਡੀਪੂ ਹੋਲਡਰਾਂ ਨੇ ਮੁੱਖ ਮੰਤਰੀ ਨਿਵਾਸ ਅੱਗੇ ਕੀਤੇ ਰੋਸ ਵਿਖਾਵਾ
Ad Position 24