26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪਾਕਿਸਤਾਨ ਵਲੋਂ ਆਈ.ਐਸ.ਆਈ. ਦੇ ਹਮਾਇਤੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 07-04-2026

ਅੰਮਿ੍ਤਸਰ, 6 ਅ੍ਰਪੈਲ (ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਅੰਮਿ੍ਤਸਰ ਵਿੰਗ ਨੇ 3 ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਅਤੇ ਇਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗਿ੍ਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਸੰਚਾਲਿਤ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ. ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਇਹ ਖੁਲਾਸਾ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮਿ੍ਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮਿ੍ਤਸਰ ਦੇ ਸ਼ਹਿਰੀ ਖੇਤਰ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ | ਡੀ.ਜੀ.ਪੀ. ਸ੍ਰੀ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ | ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ 'ਤੇ ਅਧਾਰਿਤ ਕਾਰਵਾਈ ਵਿਚ ਐਸ.ਐਸ.ਓ.ਸੀ. ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰ ਲਿਆ | ਇਸ ਗਰੁੱਪ ਦਾ ਮੁੱਖ ਕਾਰਕੁੰਨ ਤੇ ਪੀ.ਆਈ.ਓਜ਼. ਦਾ ਪ੍ਰਾਇਮਰੀ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ | ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏ.ਟੀ.ਐਸ. ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸ.ਐਸ.ਓ.ਸੀ. ਅੰਮਿ੍ਤਸਰ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਐੱਸ.ਐੱਸ.ਓ.ਸੀ. ਸੈੱਲ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਪਿਛਲੇ 4 ਸਾਲਾਂ ਦੌਰਾਨ ਵਿਜੀਲੈਂਸ ਬਿਊਰੋ ਨੇ ਸੈਂਕੜੇ ਸਰਕਾਰੀ ਬਾਬੂਆਂ ਤੇ ਸਾਬਕਾ ਮੰਤਰੀਆਂ ਨੂੰ ਲਿਆਂਦੀਆ ਤ... ਅਗਲੀ ਖ਼ਬਰ ਲਾਂਚ ਤੋਂ ਪਹਿਲਾਂ ਦੇ ਘੰਟਿਆਂ ਅੰਦਰ ਸਾਰੀਆਂ ਇਕਾਈਆਂ ਵਿਕੀਆਂ-ਤਿ੍ਸ਼ਲਾ ਗਰੁੱਪ <br/>
Ad Position 24