29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Ad Position 21
No active advertisement
ਅਜੀਤ ਡੈਸਕ 07-04-2026

ਫਿਰੋਜ਼ਪੁਰ, 6 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਹੋਈ ਬੰਬ ਦੀ ਧਮਕੀ ਦੇ ਮੱਦੇਨਜ਼ਰ ਸੁਰੱਖਿਆ ਵਰਤਦੇ ਹੋਏ ਫਿਰੋਜ਼ਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਸੁਮੀਤ ਮਲਹੋਤਰਾ ਦੇ ਹੁਕਮਾਂ ਤਹਿਤ ਜੁਡੀਸ਼ੀਅਲ ਅਫ਼ਸਰਾਂ ਅਤੇ ਜੁਡੀਸ਼ੀਅਲ ਸਟਾਫ ਸਮੇਤ ਸਾਰੇ ਅਮਲੇ ਨੂੰ ਬਿਲਡਿੰਗ ਵਿਚੋਂ ਬਾਹਰ ਭੇਜ ਦਿੱਤਾ ਗਿਆ। ਸੂਚਨਾ ਮਿਲਣ 'ਤੇ ਪੁਲਿਸ ਦੇ ਆਲ਼ਾ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਇਮਾਰਤ ਦੀ ਤਲਾਸ਼ੀ ਲਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਈਮੇਲ ਰਾਹੀਂ ਸੂਚਨਾ ਮਿਲੀ ਕਿ ਜੁਡੀਸ਼ੀਅਲ ਇਮਾਰਤ ਅੰਦਰ ਬੰਬ ਰੱਖਿਆ ਹੈ ਜਿਸ ਕਰਕੇ ਤੁਰੰਤ ਕਾਰਵਾਈ ਕੀਤੀ ਗਈ। ਬੰਬ ਦੀ ਸੂਚਨਾ ਮਿਲਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਜਥੇਦਾਰ ਦਲ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ... ਅਗਲੀ ਖ਼ਬਰ ਸੂਬੇ ਨੂੰ ਬਰਬਾਦ ਕਰਨ ਵਾਲੇ ਹੁਣ ਪੰਜਾਬ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ-ਬਾਪੂ ਤਰਸੇਮ ਸਿੰਘ
Ad Position 24