ਚੰਡੀਗੜ੍ਹ, 6 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ 'ਚ ਹਾਲ ਹੀ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਸੂਬੇ ਦੀ 'ਆਪ' ਸਰਕਾਰ ਤੋਂ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਗੜੇਮਾਰੀ ਨਾਲ ਕਿਸਾਨਾਂ ਦੀ ਕਮਰ ਟੁੱਟੀ, ਪਰ ਸਰਕਾਰ ਦੀ ਨੀਂਦ ਨਹੀਂ ਟੁੱਟ ਰਹੀ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਵੇਖਣ ਬਾਅਦ ਵਿਚ, ਫ਼ਸਲਾਂ ਦੇ ਨੁਕਸਾਨ ਦਾ ਮੁਆਵਜਾ ਪਹਿਲਾਂ ਦੇਣ, ਵਾਲਾ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਇਜਲਾਸ ਵਿਚ ਫ਼ਸਲਾਂ ਦੇ ਨਾਲ ਫਲ, ਫੁਲ, ਸਬਜੀਆਂ ਦੇ ਨੁਕਸਾਨ ਲਈ ਕਾਨੂੰਨ ਬਣਾਕੇ ਸਰਕਾਰ ਕਿਸਾਨਾਂ ਨੂੰ ਮੁਆਵਜਾ ਦੇਵੇ |
ਮਜੀਠੀਆ ਨੇ ਸਰਕਾਰ ਤੋਂ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
ਅਜੀਤ ਡੈਸਕ
07-04-2026