03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ 'ਤੇ ਹਾਈ ਕੋਰਟ ਵਲੋਂ ਮੁੱਖ ਸਕੱਤਰ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

Ad Position 21
No active advertisement
ਅਜੀਤ ਡੈਸਕ 07-04-2026
ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ 'ਚ ਕਥਿਤ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਸੂਬਾ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ | ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇ ਮਾਮਲੇ 'ਚ ਸੰਗੀਨ ਅਪਰਾਧ ਦੀ ਜਾਣਕਾਰੀ ਮੌਜੂਦ ਸੀ ਤਾਂ ਫਿਰ ਸੁਪਰੀਮ ਕੋਰਟ ਦੇ ਲਲਿਤਾ ਕੁਮਾਰੀ ਫ਼ੈਸਲੇ ਅਨੁਸਾਰ ਨਿਰਧਾਰਤ ਸਮੇਂ ਅੰਦਰ ਐਫ.ਆਈ.ਆਰ. ਦਰਜ ਕਿਉਂ ਨਹੀਂ ਕੀਤੀ ਗਈ | ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿੱਜੀ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ ਦਿੰਦਿਆਂ ਪੂਰੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਏ.ਆਈ. ਦੀ ਵਰਤੋਂ 'ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਮਜੀਠੀਆ ਨੇ ਸਰਕਾਰ ਤੋਂ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
Ad Position 24