12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਮਾਣਾ ਦੇ ਧਰਮਯੁੱਧ ਮੋਰਚੇ 'ਚ ਕਿਸਾਨ ਆਗੂ ਦੀ ਮੌਤ

Ad Position 21
No active advertisement
ਅਜੀਤ ਡੈਸਕ 08-04-2026

ਸਮਾਣਾ, 7 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਸਾਲ ਤੋਂ ਚੱਲ ਰਹੇ ਟਾਵਰ ਮੋਰਚੇ ਦੇ ਆਗੂਆਂ ਵਲੋਂ 24 ਫਰਵਰੀ ਤੋਂ ਬਾਬਾ ਬੰਦਾ ਸਿੰਘ ਬਹਾਦਰ ਚੌਂਕ 'ਚ ਚਲ ਰਹੇ ਧਰਮ ਯੁੱਧ ਮੋਰਚੇ ਵਿਚ ਸ਼ਾਮਿਲ ਕਿਸਾਨ ਗੋਬਿੰਦ ਸਿੰਘ (70) ਵਾਸੀ ਪਿੰਡ ਚੱਠਾ ਨਨਹੇੜਾ ਜ਼ਿਲ੍ਹਾ ਸੰਗਰੂਰ ਦੀ ਮੰਗਲਵਾਰ ਸਵੇਰੇ ਕਥਿਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੇ ਰਣ ਸਿੰਘ ਚੱਠਾ ਨੇ ਦੱਸਿਆ ਕਿ ਮਿ੍ਤਕ ਗੋਬਿੰਦ ਸਿੰਘ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਸਰਗਰਮ ਵਰਕਰ ਸੀ, ਜੋ ਕਰੀਬ 10 ਦਿਨਾਂ ਤੋਂ ਉਕਤ ਮੋਰਚੇ ਵਿਚ ਆਪਣੀ ਸੇਵਾ ਕਰ ਰਿਹਾ ਸੀ | ਜਿਸ ਦੀ ਮੰਗਲਵਾਰ ਸਵੇਰੇ ਸਾਢੇ 9 ਵਜੇ ਉਸ ਦੀ ਹਾਲਤ ਅਚਾਨਕ ਖ਼ਰਾਬ ਹੋ ਗਈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਕਤ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿ੍ਤਕ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ | ਉਸ ਦਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਉਕਤ ਮੰਗ ਨਹੀਂ ਮੰਨਦੀ ਤਾਂ ਉਸ ਸਮੇਂ ਤੱਕ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ ਅਕੈਡਮਿਕ ਐਂਡ ਸਪੋਰਟਸ ਤਰਨ ਤਾਰਨ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਫੂਡ ਸੇਫਟੀ ਪੰਦਰ੍ਹਵਾੜੇ ਦੀ ਸ਼ੁਰੂਆਤ <br/>
Ad Position 24