ਬਠਿੰਡਾ, 7 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਪ੍ਰਤੀ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ 'ਚ ਮਾਣਹਾਨੀ ਮੁਕੱਦਮੇ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਫ਼ਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਮਲੇ ਦੀ ਅੱਜ ਬਠਿੰਡਾ ਅਦਾਲਤ ਵਿਚ ਸੁਣਵਾਈ ਨਹੀਂ ਹੋ ਸਕੀ | ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਰੱਖੀ ਗਈ ਹੈ | ਸੰਸਦ ਮੈਂਬਰ ਕੰਗਣਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਕਿਸਾਨ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ 'ਚ ਸੁਣਵਾਈ ਸੀ, ਪਰ ਅਚਾਨਕ ਸਬੰਧਿਤ ਜੱਜ ਨੂੰ ਛੁੱਟੀ 'ਤੇ ਜਾਣਾ ਪੈ ਗਿਆ, ਜਿਸ ਕਾਰਨ ਅੱਜ ਮਾਮਲੇ ਦੀ ਕੋਈ ਸੁਣਵਾਈ ਨਹੀਂ ਹੋ ਸਕੀ ਤੇ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਤਾਰੀਖ 28 ਅਪ੍ਰੈਲ 'ਤੇ ਰੱਖ ਦਿੱਤੀ ਗਈ ਹੈ |