12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ <br/>

Ad Position 21
No active advertisement
ਅਜੀਤ ਡੈਸਕ 08-04-2026

ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਤੇ ਸਥਾਨਕ ਗੁਰੂ ਬਾਜ਼ਾਰ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਸ਼ਰਧਾ ਸਹਿਤ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ | ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰ ਤੋਂ ਦੁਪਹਿਰ ਤੱਕ ਅਲੌਕਿਕ ਜਲੌਅ ਸਜਾਏ ਗਏ, ਜਿਸ ਦੌਰਾਨ ਚਾਂਦੀ ਦੇ ਦਸਤਿਆਂ ਵਾਲੀਆਂ ਸੋਨੇ ਦੀਆਂ ਕਹੀਆਂ, ਚਾਂਦੀ ਦੇ ਬਾਟੇ, ਸੋਨੇ ਦੇ ਪੱਤਰਿਆਂ ਵਾਲੇ ਚਾਰ ਦਰਵਾਜ਼ੇ ਤੇ ਜੜਾਊ ਸਿਹਰਾ ਤੇ ਛਤਰ ਤੇ ਨੀਲਮ ਦਾ ਮੋਰ ਸਮੇਤ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਹੋਰ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਪ੍ਰਦਰਸ਼ਿਤ ਕੀਤੀਆਂ ਗਈਆਂ | ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ | ਰਾਤ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ, ਗੁ: ਗੁਰੂ ਕੇ ਮਹਿਲ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਵੀ ਕੀਤੀ ਗਈ |
ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ 'ਚ ਜਥੇ: ਗੜਗੱਜ ਨੇ ਵੀ ਕੀਤੀ ਸ਼ਿਰਕਤ
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਸੁਸ਼ੋਭਿਤ ਤੇ ਨੌਵੇ ਪਾਤਿਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸਾਰਾ ਦਿਨ ਗੁਰਮਤਿ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਗੁਰਇਕਬਾਲ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਿਰਕਤ ਕੀਤੀ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਅਤੇ ਹੋਰ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ ਤੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੇ ਫਲਸਫ਼ੇ ਤੋਂ ਜਾਣੰੂ ਕਰਵਾਉਂਦਿਆਂ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ
ਇਸੇ ਦੌਰਾਨ ਗੁ: ਗੁਰੂ ਕੇ ਮਹਿਲ ਵਿਖੇ ਦਰਸ਼ਨ ਕਰਨ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਮਹਾਨ ਸ਼ਹਾਦਤ ਧਾਰਮਿਕ ਅਜ਼ਾਦੀ ਤੇ ਮਾਨਵੀ ਹੱਕਾਂ ਲਈ ਦਿੱਤੀ ਸੀ, ਪਰ ਅੱਜ ਸਾਡੇ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ | ਅਸੀਂ ਅੱਜ ਦੇ ਦਿਨ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਅਹਿਮ ਮੀਟਿੰਗ <br/> ਅਗਲੀ ਖ਼ਬਰ ਕੰਗਣਾ ਦੀ ਮਾਣਹਾਨੀ ਮਾਮਲੇ 'ਚ ਸੁਣਵਾਈ ਟਲੀ, ਅਗਲੀ ਪੇਸ਼ੀ 28 ਨੂੰ
Ad Position 24