12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿੱਤ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-04-2026
ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ | ਇਨ੍ਹਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ | ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਤੇ ਵਿਸਥਾਰ ਨਾਲ ਸੁਣਿਆ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ | ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ | ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਸਬੰਧਤ ਯੂਨੀਅਨਾਂ ਨਾਲ ਵਿਸ਼ੇਸ਼ ਫਾਲੋ-ਅੱਪ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਦੇ ਖਾਸ ਮਸਲਿਆਂ ਦਾ ਤੇਜ਼, ਢੁਕਵਾਂ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿਚ ਇੱਕ ਸਹਿਯੋਗੀ ਅਤੇ ਲਾਹੇਵੰਦ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਖੁੱਲ੍ਹੀ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹੈ | ਇਸ ਗੱਲਬਾਤ ਵਿਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿਚ ਆਈ.ਈ.ਏ.ਟੀ ਸਪੈਸ਼ਲ ਬੀ.ਐੱਡ. ਪਾਸ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਅਤੇ ਜਗਰੂਪ ਕੌਰ ਤੋਂ ਇਲਾਵਾ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਦੇ ਵਫ਼ਦ ਵਿਚ ਕਿਰਨਦੀਪ ਕੌਰ, ਜਸਵੀਰ ਕੌਰ ਅਤੇ ਪਵਨਪ੍ਰੀਤ ਕੌਰ ਸ਼ਾਮਿਲ ਸਨ | ਇਸ ਦੌਰਾਨ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਰੋਪੜ ਨੇ ਐਨ.ਐਸ.ਐਫ.ਕਿਊ ਵੋਕੇਸ਼ਨਲ ਟੀਚਰਜ਼ ਫਰੰਟ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੌਂਟੀ ਚੱਢਾ ਹੱਤਿਆ ਕਾਂਡ ਨਾਲ ਜੁੜੇ ਅਸਲ੍ਹੇ ਦੇ ਜਾਅਲੀ ਲਾਇਸੰਸ ਮਾਮਲੇ 'ਚ ਨਾਮਧਾਰੀ ਸਮੇਤ 7 ਵਿਅਕਤੀ ਬਰੀ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ <br/>
Ad Position 24