12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿੰਡ ਮਾਣੂੰਕੇ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-04-2026
ਬਾਘਾ ਪੁਰਾਣਾ, 7 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਸਾਬਕਾ ਸਰਪੰਚ ਮੋਹਰ ਸਿੰਘ ਦੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਪਰਮਵੀਰ ਸਿੰਘ ਅਤੇ ਪ੍ਰਧਾਨ ਹਰਫੂਲ ਸਿੰਘ ਪੰਚ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸਾਬਕਾ ਸੰਮਤੀ ਮੈਂਬਰ ਗੁਰਦੀਪ ਸਿੰਘ ਦੀਪਾ, ਪ੍ਰਧਾਨ ਹਰਫੂਲ ਸਿੰਘ, ਪ੍ਰਧਾਨ ਪਰਮਵੀਰ ਸਿੰਘ, ਸਾਬਕਾ ਸਰਪੰਚ ਰਾਮ ਸਿੰਘ, ਜਗਦੇਵ ਸਿੰਘ, ਸੋਹਣ ਸਿੰਘ ਮੇਵਾ ਆਦਿ ਬੁਲਾਰਿਆਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸੱਤਾ 'ਚ ਲਿਆਉਣ ਲਈ ਸਭ ਤੋਂ ਪਹਿਲਾਂ ਸਾਰੇ ਕਾਂਗਰਸੀ ਆਗੂਆਂ ਨੂੰ ਇਕ ਹੋਣ ਦੀ ਲੋੜ ਹੈ | ਇਸ ਮੌਕੇ ਬੁਲਾਰਿਆਂ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ਐਲਾਨਿਆ ਜਾਵੇ ਤਾਂ ਜੋ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ਅੰਦਰ ਆਪਣੀ ਸਰਕਾਰ ਬਣਾਵੇ | ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਸਵਰਨ ਸਿੰਘ, ਸਾਧੂ ਸਿੰਘ ਨੰਬਰਦਾਰ, ਹਰਦੀਪ ਸਿੰਘ ਹੈਪੀ, ਸੁਰਜੀਤ ਸਿੰਘ ਫੌਜੀ, ਪ੍ਰਧਾਨ ਇੰਦਰਜੀਤ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਬੋਗਾ ਪ੍ਰੇਮੀ, ਗੁਰਮੇਲ ਸਿੰਘ, ਕਰਮ ਸਿੰਘ, ਲਾਲ ਸਿੰਘ ਫੌਜੀ, ਮੰਦਰ ਸਿੰਘ ਪੰਚ, ਗੁਰਦੀਪ ਸਿੰਘ, ਬਿੰਦਰ ਸਿੰਘ, ਦਰਸ਼ਨ ਸਿੰਘ, ਆਤਮਾ ਸਿੰਘ, ਸ਼ਿੰਗਰਾ ਸਿੰਘ, ਬਾਦਲ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਨਿਰਮਲ ਸਿੰਘ, ਮੰਦਰ ਸਿੰਘ, ਸਵਰਨਾ ਸਿੰਘ ਬੋਰਾਂ ਵਾਲਾ, ਪੱਪੂ ਸਿੰਘ, ਦਰਸ਼ਨ ਸਿੰਘ, ਦੇਵ ਸਿੰਘ, ਗੁਰਮੇਜ ਸਿੰਘ, ਹਰੀ ਸਿੰਘ, ਬਚਨ ਸਿੰਘ, ਜਗਰਾਜ ਸਿੰਘ ਗਾਜ਼ੀ, ਤਾਰੂ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਕੌਰ ਦੀ ਦੇਸ਼ ਨਿਕਾਲਾ ਤੇ ਫ਼ਰਜ਼ੀ ਨਿਕਾਹ ਮਾਮਲੇ ਬਾਰੇ ਸੁਣਵਾਈ 14 ਤੱਕ ਮੁਲਤਵੀ ਅਗਲੀ ਖ਼ਬਰ ਸੋਨਾਲੀਕਾ ਟਰੈਕਟਰਾਂ ਨੇ ਆਪਣੇ 30ਵੇਂ ਸਾਲ 'ਚ 1,80,504 ਟਰੈਕਟਰਾਂ ਦੀ ਵਿਕਰੀ ਦਾ ਰਿਕਾਰਡ ਬਣਾਇਆ
Ad Position 24