12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ ਜਗਰਾਉਂ ਆੜ੍ਹਤੀਆ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 08-04-2026

ਜਗਰਾਉਂ, 7 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਜਗਰਾਉਂ ਆੜ੍ਹਤੀਆ ਐਸੋਸੀਏਸ਼ਨ ਦੀ ਅੱਜ ਪੁਰਾਣੀ ਦਾਣਾ ਮੰਡੀ ਧਰਮਸ਼ਾਲਾ ਜਗਰਾਉਂ ਵਿਖੇ ਹੋਈ ਮੀਟਿੰਗ ਵਿਚ ਵੱਡੀ ਗਿਣਤੀ 'ਚ ਪੁੱਜੇ ਆੜ੍ਹਤੀਆਂ ਵਲੋਂ ਲਗਾਤਾਰ ਤੀਜੀ ਵਾਰ ਕਨ੍ਹੱਈਆ ਗੁਪਤਾ ਬਾਂਕਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਹੈ | ਇਸ ਸਬੰਧੀ ਸਰਪ੍ਰਸਤ ਕਮਲਜੀਤ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਪ੍ਰਧਾਨ ਬਾਂਕਾ ਵਲੋਂ ਪਿਛਲੇ ਚਾਰ ਸਾਲਾਂ ਵਿਚ ਐਸੋਸੀਏਸ਼ਨ ਦੀ ਬਿਹਤਰੀ ਲਈ ਕੀਤੇ ਗਏ ਵੱਡੇ-ਵੱਡੇ ਕੰਮਾਂ ਦਾ ਖਾਸ ਜ਼ਿਕਰ ਕਰਦਿਆਂ ਉਨ੍ਹਾਂ ਦੇ ਕਾਰਜਕਾਲ 'ਤੇ ਸੰਤੁਸ਼ਟੀ ਪ੍ਰਗਟਾਈ | ਇਸਦੇ ਨਾਲ ਹੀ ਸਰਪ੍ਰਸਤ ਮੱਲ੍ਹਾ ਵਲੋਂ ਤੀਜੀ ਵਾਰ ਬਾਂਕਾ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਤਾਂ ਸਮੂਹ ਮੈਂਬਰਾਂ ਨੇ ਹੱਥ ਖੜੇ੍ਹ ਕਰਕੇ ਪ੍ਰਵਾਨਗੀ ਦਿੰਦਿਆਂ ਉਨ੍ਹਾਂ ਨੂੰ ਤੀਸਰੀ ਵਾਰ ਪ੍ਰਧਾਨ ਨਿਯੁਕਤ ਕੀਤਾ | ਇਸੇ ਤਰ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਵਿਚ ਸਰਪ੍ਰਸਤ ਕਮਲਜੀਤ ਸਿੰਘ ਮੱਲ੍ਹਾ, ਚੇਅਰਮੈਨ ਭੂਸ਼ਣ ਗੋਇਲ, ਉੱਪ ਚੇਅਰਮੈਨ ਸਵਰਨਜੀਤ ਸਿੰਘ ਗਿੱਲ, ਜਨ: ਸਕੱਤਰ ਜਤਿੰਦਰ ਸਿੰਘ ਸਰਾਂ, ਸੀਨੀਅਰ ਵਾਈਸ ਪ੍ਰਧਾਨ ਅਤੇ ਕੈਸ਼ੀਅਰ ਜਗਜੀਤ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਮੀਤ ਸਿੰਘ ਦੌਧਰ, ਜਸਵੰਤ ਸਿੰਘ ਸੋਹੀ, ਰਜਿੰਦਰ ਜੈਨ ਕਾਕਾ, ਸਤਪਾਲ, ਨਵੀਨ ਸਿੰਗਲਾ, ਜਗਜੀਤ ਸਿੰਘ ਕਾਉਂਕੇ, ਆਸ਼ੂ ਮਿੱਤਲ, ਐਸੋਸੀਏਸ਼ਨ ਦੇ ਸਲਾਹਕਾਰ ਵਜੋਂ ਜਤਿੰਦਰ ਸਿੰਘ ਗਰੇਵਾਲ ਅਤੇ ਅਪਾਰ ਸਿੰਘ, ਸਹਾਇਕ ਸਕੱਤਰ ਅੰਮਿ੍ਤਪਾਲ ਸਿੰਘ, ਰੋਹਿਤ ਗੋਇਲ, ਸਕੱਤਰ ਮਹਿੰਦਰਪਾਲ ਸਿੰਘ ਗੁਰੂਸਰ, ਪ੍ਰੈੱਸ ਸਕੱਤਰ ਮਨੋਹਰ ਲਾਲ, ਸਕੱਤਰ ਬੂਟਾ ਸਿੰਘ ਗਰੇਵਾਲ ਨਿਯੁਕਤ ਕੀਤੇ ਗਏ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਕਨੱ੍ਹਈਆ ਗੁਪਤਾ ਬਾਂਕਾ ਨੇ ਸਾਰੇ ਆੜ੍ਹਤੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ-ਚੀਮਾ <br/> ਅਗਲੀ ਖ਼ਬਰ ਸਰਬਜੀਤ ਕੌਰ ਦੀ ਦੇਸ਼ ਨਿਕਾਲਾ ਤੇ ਫ਼ਰਜ਼ੀ ਨਿਕਾਹ ਮਾਮਲੇ ਬਾਰੇ ਸੁਣਵਾਈ 14 ਤੱਕ ਮੁਲਤਵੀ
Ad Position 24