12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਜਵਾ ਦੇ 'ਸਿਉਂਕ' ਵਾਲੇ ਬਿਆਨ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

Ad Position 21
No active advertisement
ਅਜੀਤ ਡੈਸਕ 08-04-2026

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਸੰਗਰੂਰ ਦੀ ਧਰਤੀ ਅਤੇ 'ਆਪ' ਨੂੰ 'ਸਿਉਂਕ' ਦੱਸਣ ਵਾਲੀ ਟਿੱਪਣੀ 'ਤੇ ਤਿੱਖਾ ਪਲਟਵਾਰ ਕੀਤਾ ਹੈ | ਅਰੋੜਾ ਨੇ ਕਿਹਾ ਕਿ ਬਾਜਵਾ ਸਾਹਿਬ ਨੂੰ 'ਜ਼ੁਬਾਨ ਦਾ ਰੋਗ' ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਸਮਝ ਨਹੀਂ ਆਉਂਦਾ ਕਿ ਜਨਤਕ ਮੰਚ 'ਤੇ ਕੀ ਅਤੇ ਕਿਵੇਂ ਬੋਲਣਾ ਚਾਹੀਦਾ ਹੈ | ਅਮਨ ਅਰੋੜਾ ਨੇ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਸ ਧਰਤੀ ਨੂੰ ਉਹ 'ਸਿਉਂਕ' ਨਾਲ ਜੋੜ ਰਹੇ ਹਨ, ਉਹ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ, ਸੰਤ ਬਾਬਾ ਅਤਰ ਸਿੰਘ ਜੀ ਵਰਗੇ ਵਿਦਵਾਨਾਂ ਅਤੇ ਸੰਤ ਸੇਵਾ ਸਿੰਘ ਠੀਕਰੀਵਾਲਾ ਤੇ ਕੂਕਾ ਲਹਿਰ ਨੂੰ ਜਨਮ ਦੇਣ ਵਾਲੀ ਪਾਵਨ ਧਰਤੀ ਹੈ | ਇਸ ਪਵਿੱਤਰ ਮਿੱਟੀ ਦਾ ਅਪਮਾਨ ਕਰਕੇ ਬਾਜਵਾ ਨੇ ਨਾ ਸਿਰਫ਼ ਸੰਗਰੂਰ, ਸਗੋਂ ਪੂਰੇ ਪੰਜਾਬ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਇਸ ਦੇ ਲਈ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਸੰਗਰੂਰ ਉਹੀ ਥਾਂ ਹੈ ਜਿੱਥੋਂ ਕਾਂਗਰਸ ਦੇ ਪਤਨ ਦੀ ਸ਼ੁਰੂਆਤ ਹੋਈ ਸੀ ਤੇ ਪਾਰਟੀ ਹਾਸ਼ੀਏ 'ਤੇ ਪਹੁੰਚੀ ਸੀ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਾਗਰੂਕ ਜਨਤਾ ਕਾਂਗਰਸ ਦਾ ਪੂਰੀ ਤਰ੍ਹਾਂ ਸੂਪੜਾ ਸਾਫ਼ ਕਰ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਗੁਰਮਤਿ ਟ੍ਰੇਨਿੰਗ ਕੈਂਪ ਸ਼ੁਰੂ <br/> ਅਗਲੀ ਖ਼ਬਰ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿਚ ਪੂਰੇ ਭਾਰਤ 'ਚੋਂ ਅੱਵਲ
Ad Position 24