12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿਚ ਪੂਰੇ ਭਾਰਤ 'ਚੋਂ ਅੱਵਲ <br/>

Ad Position 21
No active advertisement
ਅਜੀਤ ਡੈਸਕ 08-04-2026

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ | ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿਚ ਆਲ ਇੰਡੀਆ ਰੈਂਕ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਹੈ | ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿਚ ਏਅਰ ਫੋਰਸ ਅਕੈਡਮੀ ਜਾਵੇਗਾ | ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ | ਇਸ ਤੋਂ ਇਲਾਵਾ ਰੋਪੜ ਤੋਂ ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਚ ਸ਼ਾਮਿਲ ਹੋਵੇਗਾ | ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ | ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ ਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,''ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਵਲੋਂ ਪਾਰਟੀ ਦੀਆਂ ਨੀਤੀਆਂ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
Ad Position 24