12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-04-2026

ਫਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪ੍ਰਮੁੱਖ ਅਕਾਲੀ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਤੋਂ ਸ਼ਮੂਲੀਅਤ ਕਰ ਲਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਬਾਦਲ ਪਿੰਡ ਵਿਖੇ ਪਾਰਟੀ ਵਿਚ ਦੁਬਾਰਾ ਸ਼ਾਮਿਲ ਕਰਵਾਇਆ ਗਿਆ | ਇਸ ਮੌਕੇ ਜਿਲ੍ਹਾ ਮੋਗਾ ਦੇ ਪ੍ਰਧਾਨ ਤੀਰਥ ਸਿੰਘ ਮਾਲ੍ਹਾ, ਹਲਕਾ ਇੰਚਾਰਜ ਸਨੀ ਗਿੱਲ, ਨਿਹਾਲ ਸਿੰਘ ਵਾਲਾ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ | ਇਸ ਮੌਕੇ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਆਪਣੀ ਵਾਪਸੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਉਨ੍ਹਾਂ ਖੁਦ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਸਮਾਂ ਕੰਮ ਕੀਤਾ ਹੈ ਤੇ ਹੁਣ ਵੀ ਉਹ ਚਾਹੁੰਦੇ ਹਨ ਕਿ ਉਹ ਆਪਣੀ ਮਾਂ ਪਾਰਟੀ ਵਿਚ ਆ ਕੇ ਇਸ ਦੀ ਸੇਵਾ ਕਰਨ | ਉਹ ਇਹ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 46 ਕਿਲੋਮੀਟਰ ਲੰਬਾ ਰਿੰਗ ਰੋਡ ਕਈ ਜ਼ਿਲਿ੍ਹਆਂ ਦੇ ਲੋਕਾਂ ਲਈ ਹੋਵੇਗਾ ਵਰਦਾਨ-ਸੁਸ਼ੀਲ ਰਿੰਕੂ ਅਗਲੀ ਖ਼ਬਰ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿਚ ਪੂਰੇ ਭਾਰਤ 'ਚੋਂ ਅੱਵਲ <br/>
Ad Position 24