ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਸ਼ਾਂਤੀ ਪ੍ਰਸਤਾਵ ਦੀਆਂ ਰਿਪੋਰਟਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ | ਹਾਲਾਂਕਿ, ਪਾਕਿ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਕਿਹਾ ਕਿ ਸ਼ਾਂਤੀ ਪ੍ਰਕਿਰਿਆ ਜਾਰੀ ਹੈ | 45 ਦਿਨਾਂ ਦੀ ਜੰਗਬੰਦੀ ਦੀ ਪੇਸ਼ਕਸ਼ ਜਾਂ 15-ਨੁਕਾਤੀ ਸਮਝੌਤੇ ਦੀਆਂ ਮੀਡੀਆ 'ਚ ਕਈ ਰਿਪੋਰਟਾਂ ਆਈਆਂ ਹਨ, ਇਨ੍ਹਾਂ 'ਤੇ ਅਸੀਂ ਕੋਈ ਟਿੱਪਣੀ ਨਹੀਂ ਕਰਾਂਗੇ |
ਪਾਕਿ ਵਲੋਂ ਈਰਾਨ-ਅਮਰੀਕਾ ਜੰਗ ਨੂੰ ਖ਼ਤਮ ਕਰਨ ਲਈ ਸ਼ਾਂਤੀ ਪ੍ਰਸਤਾਵ ਦੀਆਂ ਰਿਪੋਰਟਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ
ਅਜੀਤ ਡੈਸਕ
08-04-2026