08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹਰਿੰਦਰਪਾਲ ਸਿੰਘ ਚੰਦੂਮਾਜਰਾ ਜਾ ਸਕਦੇ ਹਨ ਸੁਖਬੀਰ ਨਾਲ <br/>

Ad Position 21
No active advertisement
ਅਜੀਤ ਡੈਸਕ 09-04-2026
ਸੰਗਰੂਰ, 8 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਸੁਖਬੀਰ ਸਿੰਘ ਬਾਦਲ ਨਾਲ ਜਾਣ ਦੀਆਂ ਚਰਚਾਵਾਂ ਸਬੰਧੀ ਪੁੱਛੇ ਜਾਣ 'ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਵਰਕਰਾਂ ਵਲੋਂ ਉਨ੍ਹਾਂ 'ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਤੇ ਜੋ ਵਰਕਰ ਫ਼ੈਸਲਾ ਕਰਨਗੇ, ਉਸਦੇ ਅਨੁਸਾਰ ਵਿਚਾਰ ਕੀਤੀ ਜਾਵੇਗੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਚਾਹੁੰਦੇ ਹਨ ਕਿ ਅਕਾਲੀ ਦਲ ਮਜ਼ਬੂਤ ਹੋਵੇ ਤਾਂ ਜੋ 2027 ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜੋ ਵੀ ਹੋਇਆ, ਜਲਦੀ ਫ਼ੈਸਲਾ ਕਰ ਲਿਆ ਜਾਵੇਗਾ | ਇਸ ਸਬੰਧੀ ਜਦ ਉਨ੍ਹਾਂ ਦੇ ਪਿਤਾ ਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਨੇ ਕੋਈ ਵਿਚਾਰ ਨਹੀਂ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਮੁੜ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸੁਖਬੀਰ ਵਲੋਂ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਸਾਜਿਸ਼ ਦੱਸਣਾ ਨਿੰਦਣਯੋਗ-ਗਿਆਨੀ ਹਰਪ੍ਰੀਤ ਸਿੰਘ <br/>
Ad Position 24