08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੀਬੀ ਪਰਮਜੀਤ ਕੌਰ ਲਾਂਡਰਾਂ ਮੁੜ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 09-04-2026
ਚੰਡੀਗੜ੍ਹ, 8 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਆਗੂ, ਸ਼ੋ੍ਰਮਣੀ ਕਮੇਟੀ ਮੈਂਬਰ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਅੱਜ ਸ਼ੋ੍ਰਮਣੀ ਅਕਾਲੀ ਦਲ (ਬ) ਵਿਚ ਦੁਬਾਰਾ ਸ਼ਾਮਿਲ ਹੋ ਗਏ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਸਵਾਗਤ ਕੀਤਾ ਤੇ ਕਿਹਾ ਕਿ ਇਨ੍ਹਾਂ ਦੇ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਤੇ ਵਿਸ਼ੇਸ਼ ਤੌਰ 'ਤੇ ਇਸਤਰੀ ਅਕਾਲੀ ਦਲ ਮਜ਼ਬੂਤ ਹੋਵੇਗਾ | ਬੀਬੀ ਲਾਂਡਰਾਂ ਨੇ ਇਸ ਮੌਕੇ ਕਿਹਾ ਕਿ ਮੈਨੂੰ ਆਪਣੀ ਮਾਂ ਪਾਰਟੀ ਵਿਚ ਸ਼ਾਮਿਲ ਹੋ ਕੇ ਓਪਰਾ ਨਹੀਂ ਲੱਗ ਰਿਹਾ ਤੇ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੀ ਰਹਾਂਗੀ | ਇਸ ਮੌਕੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ, ਹਲਕਾ ਇੰਚਾਰਜ ਖਰੜ ਦੇ ਰਵਿੰਦਰ ਸਿੰਘ ਖੇੜਾ, ਬੀਬੀ ਕੁਲਦੀਪ ਕੌਰ ਕੰਗ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪਿ੍ੰਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਪ੍ਰਮੁੱਖ ਘਰੇਲੂ ਹਵਾਈ ਅੱਡਿਆਂ 'ਤੇ ਲੈਂਡਿੰਗ ਅਤੇ ਪਾਰਕਿੰਗ ਫੀਸਾਂ ਵਿਚ 25% ਦੀ ਕਟੌਤੀ <br/> ਅਗਲੀ ਖ਼ਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਜਾ ਸਕਦੇ ਹਨ ਸੁਖਬੀਰ ਨਾਲ <br/>
Ad Position 24