08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ 'ਚ ਫ਼ਸਲਾਂ ਦਾ ਨੁਕਸਾਨ <br/>

Ad Position 21
No active advertisement
ਅਜੀਤ ਡੈਸਕ 09-04-2026
ਚੰਡੀਗੜ੍ਹ, 8 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿਚ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ | ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿਚ ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿਚ ਖ਼ਰਾਬ ਮੌਸਮ ਕਰਕੇ ਸੂਬੇ ਵਿਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ | ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿਚ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੀਂਹ ਨਾ ਰੁਕਣ ਕਰਕੇ ਨੁਕਸਾਨ ਵੀ ਵਧਦਾ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਨੁਕਸਾਨ ਸਿਰਫ਼ ਕਣਕ ਤੱਕ ਸੀਮਤ ਨਹੀਂ ਹੈ ਕਿਉਂਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਅੰਮਿ੍ਤਸਰ, ਮੋਗਾ ਅਤੇ ਮਾਨਸਾ ਸਮੇਤ ਕਈ ਜ਼ਿਲਿ੍ਹਆਂ ਵਿਚ ਸਬਜ਼ੀਆਂ, ਹਰੇ ਚਾਰੇ ਅਤੇ ਹਾੜੀ ਦੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ | ਇਹ ਨੁਕਸਾਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਰਾਜ ਦੀ ਖੇਤੀਬਾੜੀ ਆਰਥਿਕਤਾ ਨੂੰ ਗੰਭੀਰ ਖ਼ਤਰਾ ਦਰਪੇਸ਼ ਕਰ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਜ ਨੇ ਪਹਿਲਾਂ ਹੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਲਿਖੀ ਮੁੱਖ ਮੰਤਰੀ ਨੂੰ ਚਿੱਠੀ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਪੁੱਜੀ ਅਤਿ ਆਧੁਨਿਕ ਪਿਸਤੌਲਾਂ ਦੀ ਖੇਪ ਬਰਾਮਦ <br/>
Ad Position 24