08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਾਜਾ ਵੜਿੰਗ ਨੇ ਲਿਖੀ ਮੁੱਖ ਮੰਤਰੀ ਨੂੰ ਚਿੱਠੀ <br/>

Ad Position 21
No active advertisement
ਅਜੀਤ ਡੈਸਕ 09-04-2026
ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪੰਜਾਬ ਵਿਚ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਪੰਜਾਬ ਦੇ ਵੱਡੇ ਖੇਤਰ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਇਸ ਗੜੇਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ 'ਚ ਜਿਲ੍ਹਾ ਬਠਿੰਡਾ, ਮਾਨਸਾ, ਬਰਨਾਲਾ, ਮਲੋਟ, ਗਿੱਦੜਬਾਹਾ, ਲੰਬੀ ਤੇ ਅੰਮਿ੍ਤਸਰ ਦੇ ਕੁੱਝ ਹਿੱਸੇ ਵੀ ਸ਼ਾਮਿਲ ਹਨ ਤੇ ਇਨ੍ਹਾਂ ਖੇਤਰਾਂ ਵਿਚ ਵੱਡੇ ਪੱਧਰ 'ਤੇ ਵੀ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਬਿਲਕੁਲ ਤਬਾਹ ਹੋ ਚੁੱਕੀ ਹੈ | ਕਈ ਥਾਵਾਂ 'ਤੇ ਸਬਜ਼ੀਆਂ ਦੀ ਖੇਤੀ ਨੂੰ ਵੱਡਾ ਨੁਕਸਾਨ ਪੱੁਜਿਆ ਹੈ, ਜਿਸ ਨਾਲ ਕਿਸਾਨਾਂ 'ਤੇ ਹੋਰ ਵਿੱਤੀ ਬੋਝ ਵਧੇਗਾ ਜੋ ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਨੇ ਲਿਖਿਆ ਕਿ ਜ਼ਮੀਨੀ ਹਾਲਾਤਾਂ ਨੂੰ ਦੇਖਦੇ ਹੋਏ ਨੁਕਸਾਨ ਦੇ ਹਿਸਾਬ ਨਾਲ ਕਿਸਾਨਾਂ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਤੇ ਜਿਨ੍ਹਾਂ ਸਬਜ਼ੀ ਉਗਾਉਣ ਵਾਲੇ ਕਿਸਾਨਾਂ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਰਾਹਤ ਦੇਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਮਿਲਿਆ ਵੀਜ਼ਾ ਅਗਲੀ ਖ਼ਬਰ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ 'ਚ ਫ਼ਸਲਾਂ ਦਾ ਨੁਕਸਾਨ <br/>
Ad Position 24