ਨਵੀਂ ਦਿੱਲੀ, 8 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਪਰਮਜੀਤ ਸਿੰਘ ਚੰਡੋਕ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੌਕੇ 'ਤੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਲਗਵਾ ਕੇ ਪਾਸਪੋਰਟ ਵੰਡੇ ਗਏ ¢ ਸ. ਚੰਡੋਕ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ 451 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਈ ਪਾਕਿਸਤਾਨ ਅੰਬੈਸੀ ਨੂੰ ਭੇਜੇ ਸਨ, ਪਰ ਉਨ੍ਹਾਂ ਵਿਚੋਂ 409 ਸ਼ਰਧਾਲੂਆਂ ਨੂੰ ਹੀ ਵੀਜ਼ਾ ਮਿਲਿਆ ਹੈ ¢ ਚੰਡੋਕ ਨੇ ਇਹ ਵੀ ਦੱਸਿਆ ਕਿ 10 ਤੋਂ 19 ਅਪ੍ਰੈਲ ਤੱਕ ਦਾ ਵੀਜ਼ਾ ਦਿੱਤਾ ਗਿਆ ਹੈ, ਇਸ ਲਈ ਸਾਰੇ ਸ਼ਰਧਾਲੂ 10 ਤਾਰੀਖ਼ ਦੀ ਸਵੇਰ ਬਾਰਡਰ ਪਾਰ ਕਰਕੇ ਪਾਕਿਸਤਾਨ ਵਿਚ ਦਾਖਲ ਹੋਣਗੇ ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਚ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਉਣਗੇ ¢