08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਜ਼ਾਦ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਕੱਲ੍ਹ

Ad Position 21
No active advertisement
ਅਜੀਤ ਡੈਸਕ 09-04-2026
ਜਲੰਧਰ, 8 ਅਪ੍ਰੈਲ (ਜਸਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਦੀ ਇਕ ਅਹਿਮ ਮੀਟਿੰਗ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਤੇ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਤੇ ਅੰਨਦਾਤਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ ਆਦਿ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਸਾਨੀ ਤੇ ਹੋਰਨਾਂ ਸਿੱੱਖ ਮੁੱਦਿਆਂ ਸੰਬੰਧੀ 10 ਅਪ੍ਰੈਲ ਨੂੰ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ 52 ਨਾਇਬ ਤਹਿਸੀਲਦਾਰ ਬਦਲੇ ਅਗਲੀ ਖ਼ਬਰ ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਮਿਲਿਆ ਵੀਜ਼ਾ
Ad Position 24