05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਕਾਲੀ ਦਲ ਕੁਦਰਤੀ ਮਾਰ ਹੇਠ ਆਏ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 09-04-2026
ਚੰਡੀਗੜ੍ਹ, 8 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟ ਜਾਣ ਕਿਉਂਕਿ 1.25 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰੀਕੇ ਹੁਣ ਵੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 20 ਅਪ੍ਰੈਲ ਮਗਰੋਂ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ | ਅਸੀਂ ਰਾਹਤ ਸਮੱਗਰੀ ਇਕੱਠੀ ਕਰਨ ਵਾਲੇ ਨੋਡਲ ਪੁਆਇੰਟਾਂ ਦੀ ਸਿਰਜਣਾ ਕਰ ਰਹੇ ਹਾਂ ਤੇ ਫਿਰ ਪ੍ਰਭਾਵਿਤ ਕਿਸਾਨਾਂ ਨੂੰ ਇਸ ਦੀ ਵੰਡ ਸ਼ੁਰੂ ਕਰਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਨ੍ਹਾਂ ਦੀ ਸਬਜ਼ੀ ਦੀ ਫ਼ਸਲ ਗੜ੍ਹੇਮਾਰੀ ਨਾਲ ਤਬਾਹ ਹੋਈ ਹੈ | ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ | ਅੱਜ ਦੀ ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬੀਬੀ ਹਰਗੋਬਿੰਦ ਕੌਰ, ਵਿਰਸਾ ਸਿੰਘ ਵਲਟੋਹਾ, ਐਨ.ਕੇ. ਸ਼ਰਮਾ, ਪਰਮਬੰਸ ਸਿੰਘ ਬੰਟੀ ਰੁਮਾਣਾ, ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਰਵਿੰਦਰ ਸਿੰਘ ਖੇੜਾ, ਪਰਵਿੰਦਰ ਸਿੰਘ ਸੋਹਾਣਾ, ਤਜਿੰਦਰ ਸਿੰਘ ਮਿੱਡੂਖੇੜਾ, ਬੀਬੀ ਕੰਚਨ ਪ੍ਰੀਤ ਕੌਰ, ਜਤਿੰਦਰ ਸਿੰਘ ਲਾਲੀ ਬਾਜਵਾ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ 70ਵੇਂ ਸਥਾਪਨਾ ਦਿਵਸ ਮੌਕੇ ਰਾਜਪਾਲ ਕਟਾਰੀਆ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ 12 ਨੂੰ ਪਠਾਨਕੋਟ ਵਿਚ ਮਨਾਇਆ ਜਾਵੇਗਾ ਹਿੰਦੂ ਨਵ ਵਰਸ਼ ਮਹਾਂ ਉਤਸਵ-ਦੀਪਕ ਬਾਲੀ <br/>
Ad Position 24