05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਤੇ ਉੱਘੇ ਵਿਦਵਾਨ ਡਾ. ਅਮਰ ਕੋਮਲ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ, 8 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਉੱਘੇ ਵਿਦਵਾਨ ਡਾ. ਅਮਰ ਕੋਮਲ (93) ਦਾ ਅੱਜ ਸਵੇਰੇ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦਾ ਸਸਕਾਰ ਅੱਜ ਬਡੂੰਗਰ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ ਕੀਤਾ ਗਿਆ | ਉਨ੍ਹਾਂ ਦੇ ਪੁੱਤਰ ਡਾ. ਸੰਜੀਵ ਕਾਲੀਆ ਤੇ ਪੋਤਰੇ ਡਾ. ਅੰਕਿਤ ਕਾਲੀਆ ਨੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਵਿਖਾਈ | ਡਾ. ਅਮਰ ਕੋਮਲ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ. ਜਗਦੀਪ ਸਿੰਘ, ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਡਾ. ਅਮਰ ਕੋਮਲ ਦੇ ਦਿਹਾਂਤ ਨਾਲ ਪੰਜਾਬੀ ਬਾਲ ਸਾਹਿਤ ਨੂੰ ਵੱਡਾ ਘਾਟਾ ਪਿਆ ਹੈ | 29 ਨਵੰਬਰ 1933 ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਵਿਚ ਜੰਮੇ-ਪਲੇ ਡਾ. ਅਮਰ ਕੋਮਲ ਨੇ ਐਮ.ਏ. ਪੰਜਾਬੀ ਅਤੇ ਪੀ-ਐੱਚਡੀ ਦੀਆਂ ਡਿਗਰੀਆਂ ਹਾਸਲ ਕਰਕੇ ਸਰਕਾਰੀ ਕਾਲਜਾਂ ਵਿਚ ਬਤੌਰ ਪੰਜਾਬੀ ਲੈਕਚਰਾਰ ਸੇਵਾਵਾਂ ਨਿਭਾਈਆਂ | ਉਨ੍ਹਾਂ ਨੇ ਆਪਣੀ ਸਾਹਿਤ ਰਚਨਾ ਕਾਵਿ-ਸੰਗ੍ਰਹਿ ਨੂਰ ਦੇ ਫੁੱਲ (1964) ਨਾਲ ਆਰੰਭ ਕੀਤੀ ਅਤੇ ਆਖ਼ਰੀ ਉਮਰ ਤੱਕ 20 ਕਾਵਿ ਸੰਗ੍ਰਹਿ, 24 ਨਿਬੰਧ ਸੰਗ੍ਰਹਿ, ਸੱਤ ਜੀਵਨੀਆਂ, ਦੋ ਕਾਵਿ ਜੀਵਨੀਆਂ, 10 ਕਹਾਣੀ ਸੰਗ੍ਰਹਿਆਂ ਅਤੇ 15 ਬਾਲ ਸਾਹਿਤ ਪੁਸਤਕਾਂ ਦੀ ਰਚਨਾ ਕੀਤੀ | ਉਨ੍ਹਾਂ ਨੂੰ ਭਾਸ਼ਾ ਵਿਭਾਗ, ਪੰਜਾਬ ਵਲੋਂ 1996 ਵਿਚ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਪੁਰਸਕਾਰ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ, ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਅਤੇ ਮਾਤਾ ਮਾਨ ਕੌਰ ਮਿੰਨੀ ਕਹਾਣੀ ਪੁਰਸਕਾਰ ਆਦਿ ਅਨੇਕ ਪੁਰਸਕਾਰ ਮਿਲੇ |

Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਅਰਜੁਨ ਸਿੰਘ ਵਿਰਕ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਵਲੋਂ ਪੀ.ਏ.ਯੂ. ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘ...
Ad Position 24