ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ |