03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਨਹੀਂ ਆਵੇਗੀ ਕੋਈ ਮੁਸ਼ਕਿਲ-ਸੌਂਦ <br/>

Ad Position 21
No active advertisement
ਅਜੀਤ ਡੈਸਕ 10-04-2026
ਹਰਜਿੰਦਰ ਸਿੰਘ ਲਾਲ
ਖੰਨਾ, 9 ਅਪ੍ਰੈਲ-ਪੰਜਾਬ ਵਿਚ ਆੜ•ਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ | ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਖੰਨਾ ਦੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਵੀ ਹਾਜ਼ਰ ਸਨ | ਉਨ•ਾਂ ਨੇ ਕਿਸਾਨ ਦੀ ਫ਼ਸਲ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਖ਼ਰੀਦ ਏਜੰਸੀਆਂ ਰਾਹੀਂ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ | ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇਗੀ |
ਕਣਕ ਦੀ ਆਮਦ
ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ 21547.98 ਮੀਟਰਿਕ ਟਨ ਕਣਕ ਦੀ ਆਮਦ ਹੋਈ | ਜਿਸ ਵਿਚੋਂ 12309.05 ਮੀਟਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਗਈ, ਜਦੋਂ ਕਿ 20 ਮੀਟਰਿਕ ਟਨ ਕਣਕ ਨਿੱਜੀ ਵਪਾਰੀਆਂ ਨੇ ਖਰੀਦੀ ਹੈ | ਇਸ ਵਿਚੋਂ 1998.85 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ |
ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੇ ਨਾਲ ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਖ਼ਰੀਦ ਏਜੰਸੀਆਂ, ਆੜ•ਤੀ ਐਸੋਸੀਏਸ਼ਨ ਖੰਨਾ ਅਤੇ ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਨਾਲ ਕਣਕ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ | ਮੀਟਿੰਗ ਵਿਚ ਸਾਰਿਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ | ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਾਲ 2022 ਤੋਂ ਨਿਰੰਤਰ ਕੰਮ ਕਰ ਰਹੀ ਹੈ | ਸਾਡੀ ਸਰਕਾਰ ਨੌਵੇਂ ਖ਼ਰੀਦ ਸੀਜ਼ਨ ਵਿਚ ਪ੍ਰਵੇਸ਼ ਕਰ ਚੁੱਕੀ ਹੈ, ਅਸੀਂ ਪਹਿਲਾਂ ਵੀ ਸਫਲਤਾ ਨਾਲ 8 ਵਾਰ ਕਣਕ ਤੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਸੰਭਾਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕਰਦਿਆਂ ਉਨ•ਾਂ ਕਿਹਾ ਕਿ ਉਨ•ਾਂ ਦੀ ਯੋਗ ਅਗਵਾਈ ਹੇਠ ਖਰੀਦ ਵਿਭਾਗਾਂ ਨੇ ਸਾਡੇ ਕਿਸਾਨ ਅਤੇ ਆੜਤੀਆ ਭਰਾਵਾਂ ਨੂੰ ਪਿਛਲੇ ਅੱਠ ਸੀਜ਼ਨਾਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ |
ਬਿੱਟੂ ਤੇ ਸਾਧਿਆ ਨਿਸ਼ਾਨਾ
ਇਸ ਮੌਕੇ ਮੰਤਰੀ ਸੌਂਦ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ 'ਤੇ ਵੀ ਨਿਸ਼ਾਨਾ ਸਾਧਿਆ | ਉਨ•ਾਂ ਕਿਹਾ ਕਿ ਹੁਣ ਬਿੱਟੂ ਨੂੰ ਪ੍ਰਧਾਨ ਮੰਤਰੀ ਫ਼ਸਲੀ ਬੀਮਾ ਯੋਜਨਾ ਦੀ ਯਾਦ ਆ ਰਹੀ ਹੈ, ਜਦਕਿ 2017 ਤੋਂ 2022 ਤੱਕ ਜਦੋਂ ਉਹ ਕਾਂਗਰਸ ਵਿਚ ਸਨ ਅਤੇ ਕਾਂਗਰਸ ਦੀ ਸਰਕਾਰ ਸੀ, ਉਸ ਵੇਲੇ ਇਹ ਯੋਜਨਾ ਕਿਉਂ ਲਾਗੂ ਨਹੀਂ ਕੀਤੀ ਗਈ | ਉਨ•ਾਂ ਦੋਸ਼ ਲਗਾਇਆ ਕਿ ਬਿੱਟੂ ਵਲੋਂ ਹੁਣ ਇਸ ਮਾਮਲੇ 'ਤੇ ਜਾਣ-ਬੁੱਝ ਕੇ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ |
ਮੰਡੀਆਂ ਅੰਦਰ ਪ੍ਰਬੰਧ ਮੁਕੰਮਲ
ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਜੈਨ ਨੇ ਕਿਹਾ ਕਿ ਮੰਡੀਆਂ ਅੰਦਰ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਸੁੱਕੀ ਅਤੇ ਖ਼ਰੀਦ ਦੇ ਮਿਆਰਾਂ ਮੁਤਾਬਿਕ ਫ਼ਸਲ ਮੰਡੀਆਂ ਚ ਲ ਲੈ ਕੇ ਆਉਣਗੇ ਤਾਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਵੇਗੀ | ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ. ਦਰਪਣ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ, ਆੜ•ਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ ਮਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਪਲੈਨਿੰਗ ਬੋਰਡ ਅਤੇ ਜ਼ਿਲ•ਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਯਾਦਵਿੰਦਰ ਸਿੰਘ ਲਿਬੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ <br/> ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ 'ਪੰਜਾਬ ਸੰਭਾਲੋ' ਮੁਹਿੰਮ ਤਹਿਤ ਬੁਢਲਾਡਾ 'ਚ ਵਿਸ਼ਾਲ ਰੈਲੀ <br/>
Ad Position 24