27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਨਵੇਂ ਕਾਨੂੰਨ ਬਾਰੇ ਆਮ ਲੋਕਾਂ, ਸਿਆਸੀ ਪਾਰਟੀਆਂ ਤੇ ਧਾਰਮਿਕ ਜੱਥੇਬੰਦੀਆਂ ਨੂੰ ਭਰੋਸੇ 'ਚ ਲੈਣਾ ਲਾਜ਼ਮੀ-ਜਾਖੜ <br/>

Ad Position 21
No active advertisement
ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਬਣਾਏ ਜਾ ਰਹੇ ਨਵੇਂ ਕਾਨੂੰਨ ਨੂੰ ਲੈ ਕੇ ਭਾਜਪਾ ਨੇ ਪਾਰਦਰਸ਼ਤਾ ਦੀ ਮੰਗ ਕੀਤੀ ਹੈ | ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਿਨਾਂ ਖਰੜਾ ਜਨਤਕ ਕੀਤੇ ਕਾਨੂੰਨ ਬਣਾਉਣਾ ਠੀਕ ਨਹੀਂ | ਜਾਖੜ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਪਵਿੱਤਰ ਧਾਰਮਿਕ ਗ੍ਰੰਥਾਂ ਅਤੇ ਪ੍ਰਾਣ-ਪ੍ਰਤਿਸ਼ਠ ਮੂਰਤੀਆਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਦੇ ਖਰੜੇ ਅਤੇ ਚੋਣ ਕਮੇਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਸੰਵੇਦਨਸ਼ੀਲ ਕਰਾਰ ਦਿੰਦਿਆਂ ਕਿਹਾ ਕਿ ਨਵੇਂ ਕਾਨੂੰਨ ਬਾਰੇ ਆਮ ਲੋਕਾਂ, ਸਿਆਸੀ ਪਾਰਟੀਆਂ ਅਤੇ ਧਾਰਮਿਕ ਜੱਥੇਬੰਦੀਆਂ ਨੂੰ ਭਰੋਸੇ 'ਚ ਲੈਣਾ ਲਾਜ਼ਮੀ ਹੈ | ਜਾਖੜ ਨੇ ਆਪਣੇ ਪੱਤਰ 'ਚ ਲਿਖਿਆ ਕਿ ਐਕਟ ਨੰ: 21 (2008) 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008' ਵਿਚ ਸੋਧਾਂ ਦੀ ਗੱਲ ਚੱਲ ਰਹੀ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਸੋਧਾਂ ਦਾ ਖਰੜਾ ਪਹਿਲਾਂ ਹੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ, ਵਿਧਾਇਕਾਂ ਅਤੇ ਸੰਬੰਧਿਤ ਧਾਰਮਿਕ ਸੰਸਥਾਵਾਂ ਨਾਲ ਸਾਂਝਾ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਬਰਸਟ ਨੇ ਸਮਾਣਾ ਦੀ ਅਨਾਜ ਮੰਡੀ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਯੂਥ ਆਗੂ ਕਰਨਵੀਰ ਕਟਾਰੀਆ ਨੇ ਵੱਖ-ਵੱਖ ਪਿੰਡਾਂ 'ਚ 'ਜਨ ਸੰਵਾਦ' ਤਹਿਤ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24