21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਿੱਖ ਪ੍ਰਚਾਰਕਾਂ ਨੇ ਇਕ ਬਾਬੇ 'ਤੇ ਲਾਏ ਗੰਭੀਰ ਦੋਸ਼ <br/>

Ad Position 21
No active advertisement
ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਸੁਖਵਿੰਦਰ ਸਿੰਘ ਸ਼ਾਨ)- ਸਤਿਕਾਰ ਕਮੇਟੀ ਸਮੇਤ ਸਿੱਖ ਧਰਮ ਦੇ ਪ੍ਰਚਾਰਕਾਂ ਨੇ ਚੰਡੀਗੜ੍ਹ ਦੇ ਇਕ ਬਾਬਾ ਅਤੇ ਇਕ ਹੋਰ 'ਤੇ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਅਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ | ਸਿੱਖ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਮੁੱਖ ਮੰਤਰੀ ਅਤੇ ਐਸ.ਐਸ.ਪੀ. ਚੰਡੀਗੜ੍ਹ ਨੂੰ ਸ਼ਿਕਾਇਤ ਦੇ ਕੇ ਉਕਤ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਅੱਜ ਇੱਥੇ ਪ੍ਰੈਸ ਕਲੱਬ ਵਿਚ ਪੱਤਰਕਾਰ ਮਿਲਨੀ ਨੂੰ ਸੰਬੋਧਨ ਕਰਦਿਆਂ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸਾ, ਸਿੱਖ ਪ੍ਰਚਾਰਕ ਹਰਪ੍ਰੀਤ ਸਿੰਘ ਮੱਖੂ ਅਤੇ ਸਮਾਜ ਸੇਵੀ ਹਰਮਨਜੀਤ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਇਕ ਬਾਬੇ ਨੇ ਚੰਡੀਗੜ੍ਹ ਦੇ ਸੈਕਟਰ-38 ਵਿਚ ਇਕ ਗੁਰਦੁਆਰਾ ਸਾਹਿਬ ਬਣਾਇਆ ਹੋਇਆ ਹੈ, ਜਿੱਥੇ 3 ਅਪ੍ਰੈਲ ਨੂੰ ਧਾਰਮਿਕ ਸਮਾਗਮ ਦੌਰਾਨ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ, ਜਿਸ ਕਰਕੇ ਸਿੱਖ ਸੰਗਤ 'ਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਸਿੱਖ ਆਗੂਆਂ ਨੇ ਕਾਰਵਾਈ ਨਾ ਹੋਣ 'ਤੇ ਧਰਨਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ — ਕਮਲ ਕੌਰ ਭਾਬੀ ਹੱਤਿਆਕਾਂਡ — ਮੁੱਖ ਮੁਲਜ਼ਮ ਅੰਮਿ੍ਤਪਾਲ ਸਿੰਘ ਮਹਿਰੋਂ ਨੂੰ ਯੂ.ਏ.ਈ. ਤੋਂ ਲਿਆਂਦਾ ਜਾ ਰਿਹਾ <br/... ਅਗਲੀ ਖ਼ਬਰ ਕਾਲਜ ਸਠਿਆਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24